Monday, December 23, 2024

ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਸਖਤ ਮਿਹਨਤ ਤੇ ਦ੍ਰਿੜਤਾ ਨਾਲ ਸਰ ਕੀਤੀ ਜਾ ਸਕਦੀ ਹੈ ਹਰ ਮੰਜ਼ਿਲ – ਡਾ. ਬੈਨੀਪਾਲ
ਸਮਰਾਲਾ, 6 ਮਾਰਚ (ਪੰਜਾਬ ਪੋਸਟ- ਕੰਗ) – ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਮੁੱਖੀ ਮੇਘਦਾਸ ਜਵੰਦਾ ਦੀ ਅਗਵਾਈ PPN0603201802ਹੇਠ ਕਰਵਾਇਆ ਗਿਆ ਜਿਸ ਵਿੱਚ ਸਿੱਖਿਆ ਸਾਸ਼ਤਰੀ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਬੈਨੀਪਾਲ ਨੇ ਕਿਹਾ ਕਿ ਸਖਤ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ।ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਸਮਾਜ ਸੇਵੀ ਸੰਸਥਾਵਾਂ ਜ਼ਰੂਰ ਅਪਣਾਉਣ ’ਤੇ ਜੋਰ ਦਿੱਤਾ।ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਸ਼ੁਰੂ ਹੋਈ।ਵਿਦਿਆਰਥੀਆਂ ਨੇ ਇਸ ਸਮੇਂ ਗਿੱਧਾ, ਭੰਗੜਾ, ਕੋਰੀਓਗ੍ਰਾਫੀ ਆਦਿ ਪੇਸ਼ ਕਰਕੇ ਸਮਾਂ ਬੰਨ ਦਿੱਤਾ।ਸਕੂਲ ਦੇ ਮੁੱਖ ਅਧਿਆਪਕ ਜੀ ਵੱਲੋਂ ਸਕੂਲ ਦੀ ਸਲਾਨਾ ਰਿਪੋਰਟ ਪੜੀ ਗਈ ਅਤੇ ਸਕੂਲ ਦੀ ਕਾਰਜਗੁਜਾਰੀ ਦਾ ਲੇਖਾ ਜੋਖਾ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਹਰਕੇ ਜਮਾਤ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ  ਕੌਮੀ ਵਜੀਫਾ ਪ੍ਰੀਖਿਆ ਐਨ.ਐਮ.ਐਮ.ਐਸ ਅਤੇ ਰਾਜ ਪੱਧਰੀ ਵਜ਼ੀਫਾ ਪ੍ਰੀਖਿਆ ਐਸ.ਟੀ.ਐਸ ਈ. ਅਤੇ ਖੇਡਾਂ ਵਿੱਚ ਜ਼ਿਲ੍ਹਾ ਪੱਧਰ ਤੇ ਰਾਜ ਪੱਧਰ ਤੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਵਿਸ਼ੇਸ਼ ਤੌਰ ਤੇ 100 ਪ੍ਰਤੀਸ਼ਤ ਹਾਜਰੀ, ਕਿਤਾਬਾਂ ਕਾਪੀਆਂ ਦੀ ਸਾਂਭ ਸੰਭਾਲ, ਸੰੁਦਰ ਲਿਖਾਈ ਅਤੇ ਸਾਰਾ ਸਾਲ ਵਰਦੀ ਪਾਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦਿੱਤੇ।ਇਸ ਸਮੇਂ ਪੰਜਾਬੀ ਗਾਇਕ ਸੰਜੇ ਖਾਨ ਰਾਣਾ ਤੇ ਪਰਮਿੰਦਰ ਸੇਖੋਂ ਗਾ ਕੇ ਚੰਗਾ ਰੰਗ ਬੰਨਿਆ।ਸਟੇਜ ਸਕੱਤਰ ਦੀ ਭੂਮਿਕਾ ਮਨੀਤ ਕੌਰ ਤੇ ਦਿਲਪ੍ਰੀਤ ਕੌਰ ਅਤੇ ਮਾਸਟਰ ਰਾਜਵੀਰ ਸਿੰਘ ਨੇ ਬਾਖੂਬੀ ਨਿਭਾਈ।ਸਮਾਗਮ ਨੂੰ ਵਿਜੈ ਕੁਮਾਰ ਸ਼ਰਮਾ ਪ੍ਰਧਾਨ ਅਧਿਆਪਕ ਚੇਤਨਾ ਮੰਚ ਸਮਰਾਲਾ, ਪਿ੍ਰੰਸੀਪਲ ਮਨੋਜ ਕੁਮਾਰ ਮਾਨੂੰਪੁਰ ਸਕੂਲ, ਕੁਲਦੀਪ ਸਿੰਘ ਟਰਾਂਸਪੋਟਰ ਤੇ ਅਵਤਾਰ ਸਿੰਘ ਪਾਰੀ ਨੇ ਵੀ ਸੰਬੋਧਨ ਕੀਤਾ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਜਥੇਦਾਰ ਮੁਖਤਿਆਰ ਸਿੰਘ, ਕੈਪਟਨ ਸ਼ਮਸ਼ੇਰ ਸਿੰਘ, ਹਰਭਜਨ ਸਿੰਘ, ਲਾਣੇਦਾਰ ਬਲਵਿੰਦਰ ਸਿੰਘ ਬਿੰਦੀ, ਗੁਰਦੀਪ ਕੌਰ ਚੇਅਰਪਰਸਨ ਐਸ.ਐਮ.ਸੀ, ਬਲਜਿੰਦਰ ਕੁਮਾਰ ਵਰਮਾ ਸੀਨੀਅਰ ਵਾਇਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ, ਅਮਰਜੀਤ ਸਿੰਘ ਟਰਾਂਸਪੋਟਰ ਅਤੇ ਮਾਸਟਰ ਗੁਰਮੁੱਖ ਸਿੰਘ, ਰਾਜੇਸ਼ ਕੁਮਾਰ, ਸੰਜੇਪੁਰੀ, ਟੀਟੂ, ਦਵਿੰਦਰ ਜੀਤ ਸਿੰਘ, ਰਾਜਵੀਰ ਸਿੰਘ, ਮੈਡਮ ਅਰਮਿੰਦਰ ਕੌਰ, ਹਰਮੇਸ਼ ਕੌਰ, ਦਲਜੀਤ ਕੌਰ, ਪ੍ਰੀਤੀ ਚੰਮ, ਅਮਨਦੀਪ ਕੌਰ, ਜਸਪ੍ਰੀਤ ਕੌਰ, ਰਛਪਾਲ ਕੌਰ, ਕਮਲਪ੍ਰੀਤ ਕੌਰ, ਦਿਆਲ ਕੌਰ, ਦਮਨਪ੍ਰੀਤ ਕੌਰ ਤੇ ਮਾਸਟਰ ਸੇਸ਼ਪਾਲ ਸਿੰਘ ਆਦਿ ਸ਼ਾਮਿਲ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply