ਸਮਰਾਲਾ, 6 ਮਾਰਚ (ਪੰਜਾਬ ਪੋਸਟ- ਕੰਗ) – ਪਾਵਰਕਾਮ ਦੇ ਸਮੂਹ ਪੈਨਸ਼ਨਰਜ ਐਸੋਸੀਏਸ਼ਨ ਸਮਰਾਲਾ ਦੀ ਹੰਗਾਮੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ
ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੰਜਾਬ ਬਾਡੀ ਦੇ ਸੱਦੇ ਅਨੁਸਾਰ ਸਮੂਹ ਸਮਰਾਲਾ ਮੰਡਲ ਦੇ ਪੈਨਸ਼ਨਰਜ ਵੱਡੀ ਗਿਣਤੀ ਵਿੱਚ 7 ਮਾਰਚ ਨੂੰ ਪਾਵਰਕਾਮ ਹੈਡ ਆਫਿਸ ਦੇ ਸਾਹਮਣੇ ਵਿਸ਼ਾਲ ਧਰਨੇ ਵਿੱਚ ਸ਼ਾਮਿਲ ਹੋਣਗੇ।ਪੈਨਸ਼ਨਰਾਂ ਦਾ ਵੱਡਾ ਕਾਫਲਾ ਸਮਰਾਲਾ ਕੰਪਲੇਂਟ ਸੈਂਟਰ ਤੋਂ ਸਵੇਰੇ ਠੀਕ 9 ਵਜੇ ਬੱਸਾਂ ਰਾਹੀਂ ਪਟਿਆਲਾ ਲਈ ਰਵਾਨਾ ਹੋਵੇਗਾ।ਧਰਨੇ ਦਾ ਮੁੱਖ ਕਾਰਨ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਕਿ ਬਿਜਲੀ ਵਰਤੋਂ ਦੀ ਰਿਆਇਤ, ਮੈਡੀਕਲ ਕੈਸ਼ ਲੈਸ ਸਕੀਮ ਲਾਗੂ ਕਰਾਉਣਾ, ਮਹਿੰਗਾਈ ਭੱਤੇ ਦੀਆਂ 22 ਮਹੀਨੇ ਦੀਆਂ ਕਿਸ਼ਤਾਂ ਜਾਰੀ ਕਰਨ ਲਈ, 23 ਸਾਲਾ ਪ੍ਰਮੋਸ਼ਨ ਸਕੇਲ, ਪੇਅ-ਬੈਂਡ, ਗਰੇਡ ਪੇਅ ਅਤੇ ਮੈਡੀਕਲ ਭੱਤਾ 1500 ਕਰਨਾ ਅਤੇ ਪੈਨਸ਼ਨਾਂ ਸਮੇਂ ਸਿਰ ਜਾਰੀ ਕਰਨਾ ਆਦਿ ਨੂੰ ਲਾਗੂ ਕਰਾਉਣ ਲਈ ਧਰਨਾ ਦਿੱਤਾ ਜਾ ਰਿਹਾ ਹੈ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰੇਮ ਸਿੰਘ ਐਸ.ਡੀ.ਓ ਰਿਟਾਇਰਡ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ, ਪ੍ਰੇਮ ਚੰਦ ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਜੁਗਲ ਕਿਸ਼ੋਰ ਸਾਹਨੀ ਮੀਤ ਸਕੱਤਰ, ਦਰਸ਼ਨ ਸਿੰਘ ਖਜਾਨਚੀ, ਜਗਤਾਰ ਸਿੰਘ ਪ੍ਰੈਸ ਸਕੱਤਰ, ਰਾਜਿੰਦਰ ਵਡੇਰਾ ਕਾਨੂੰਨੀ ਸਲਾਹਕਾਰ, ਭੁਪਿੰਦਰਪਾਲ, ਜਗਪਾਲ ਸਿੰਘ, ਪ੍ਰੇਮ ਕੁਮਾਰ, ਓਮ ਪ੍ਰਕਾਸ਼, ਰਾਕੇਸ਼ ਕੁਮਾਰ, ਬਲਦੇਵ ਸਿੰਘ ਅਤੇ ਗੁਰਦੇਵ ਸਿੰਘ ਆਦਿ ਹਾਜਰ ਸਨ।ਧਰਨੇ ਲਈ ਸਾਰਿਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media