ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ (ਏ.ਟੀ) ਵੱਲੋਂ
ਯੂਨੀਵਰਸਿਟੀ ਕੈਂਪਸ ਖੇਡ ਮੈਦਾਨ ਵਿਖੇ ਆਲ ਇੰਡੀਆ ਇੰਟਰਵਰਸਿਟੀ ਸਾਫਟਬਾਲ (ਇਸਤਰੀਆਂ) ਚੈਂਪੀਅਨਸ਼ਿਪ ਅੱਜ ਇਥੇ ਸ਼ੁਰੂ ਹੋ ਗਈ।ਇਹ ਚੈਂਪੀਅਨਸ਼ਿਪ 9 ਮਾਰਚ ਨੂੰ ਸੰਪੰਨ ਹੋਵੇਗੀ।ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੀਆਂ ਵੱਖ-ਵੱਖ 80 ਯੂਨੀਵਰਸਿਟੀਆਂ ਤੋਂ 800 ਖਿਡਾਰੀ ਭਾਗ ਲੈਂਦੇ ਹੋਏ ਸਾਫਟਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣਗੇ।ਡਾ. ਸੁਖਦੇਵ ਸਿੰਘ, ਡਾਇਰੈਕਟਰ ਸਪੋਰਟਸ ਨੇ ਆਏ ਖਿਡਾਰੀਆਂ ਅਤੇ ਕੋਚਾਂ ਨੂੰ `ਜੀ ਆਇਆਂ` ਆਖਿਆ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media