Monday, March 9, 2026

ਵੱਖ-ਵੱਖ ਆਗੂਆਂ ਵਲੋਂ ਬੰਡਾਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜੰਗਲਾਤ, ਛਪਾਈ ਤੇ ਲਿਖਣ ਸਮਗਰੀ, ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ  PPN0603201803ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ  ਅਜੈਬ ਸਿੰਘ ਭੱਟੀ ਅਤੇ ਇੰਦਰਬੀਰ ਸਿੰਘ ਬੁਲਾਰੀਆ ਵਿਧਾਇਕ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਘਰ ਪੁੱਜੇ।ਇਸ ਮੌਕੇ ਉਹ ਸਵਰਗੀ ਬੰਡਾਲਾ ਦੀ ਧਰਮ ਪਤਨੀ ਸੀਮਤੀ ਗੁਰਬਚਨ ਕੌਰ, ਪੁੱਤਰਾਂ ਤਜਿੰਦਰਪਾਲ ਸਿੰਘ ਲਾਡੀ ਤੇ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਮਿਲੇ।ਉਨਾਂ ਕਿਹਾ ਕਿ ਬੰਡਾਲਾ ਦੇ ਤੁਰ ਜਾਣ ਨਾਲ ਨਾ ਕੇਵਲ ਪਰਿਵਾਰ ਜਾਂ ਇਲਾਕੇ ਨੂੰ ਘਾਟਾ ਪਿਆ ਹੈ, ਬਲਕਿ ਪੰਜਾਬ ਅਤੇ ਕਾਂਗਰਸ ਪਾਰਟੀ ਨੂੰ ਇਕ ਇਮਾਨਦਾਰ ਤੇ ਮਿਹਨਤੀ ਆਗੂ ਦਾ ਵਿਛੋੜਾ ਪਿਆ ਹੈ।
ਉਨਾਂ ਕਿਹਾ ਕਿ ਉਹ ਜਿੱਥੇ ਹਰ ਮੌਕੇ ’ਤੇ ਪਾਰਟੀ ਨਾਲ ਚਟਾਨ ਵਾਂਗ ਖੜੇ ਰਹੇ ਉਥੇ ਆਪਣੇ ਇਲਾਕੇ ਦੇ ਲੋਕਾਂ ਦੇ ਹੱਕ ਵਿਚ ਵੀ ਹਰ ਥਾਂ ਡਟਦੇ ਰਹੇ।ਉਨਾਂ ਕਿਹਾ ਕਿ ਸਰਕਾਰ ਤੇ ਪਾਰਟੀ ਇਸ ਦੁੱਖ ਦੀ ਘੜੀ ਪਰਿਵਾਰ ਨਾਲ ਖੜੀ ਹੈ। ਦੱਸਣਯੋਗ ਹੈ ਕਿ ਸਰਦੂਲ ਸਿੰਘ ਬੰਡਾਲਾ ਨਮਿਤ ਭੋਗ ਕੱਲ੍ਹ 7 ਮਾਰਚ ਨੂੰ ਉਨਾਂ ਦੇ ਗ੍ਰਹਿ ਪੈਣ ਮਗਰੋਂ ਕੀਰਤਨ ਤੇ ਸਰਧਾਂਜਲੀ ਸਮਾਗਮ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿਖੇ 12.00 ਤੋਂ 2.00 ਵਜੇ ਦਰਮਿਆਨ ਹੋਵੇਗਾ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply