Tuesday, March 10, 2026

ਔਜਲਾ ਵਲੋਂ ਕੈਂਸਰ ਨੂੰ ਰੋਕਣ ਲਈ ਆਰਗੇਨਿਕ ਖੇਤੀ ਕਰਨ ਦੀ ਦਿੱਤੀ ਸਲਾਹ

ਆਉਂਦੇ ਤਿੰਨ ਸਾਲਾਂ `ਚ 1500 ਹੋਰ ਲੱਗਣਗੇ ਮੈਡੀਕਲ ਕੈਂਪ-ਧਾਲੀਵਾਲ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਮਨਜੀਤ ਸਿੰਘ) – ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਦੀ ਰਹਿਨੁਮਾਈ ਹੇਠ ਰਣਜੀਤ ਐਵੀਨਿਊ ਵਿਖੇ ਕੈਂਸਰ ਦੀ PPN0603201806ਬਿਮਾਰੀ ਦੀ ਜਾਂਚ ਪੜਤਾਲ ਕਰਨ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਇਸ ਕੈਂਪ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਮਾਝੇ ਦੀ ਧਰਤੀ ਤੇ ਲੱਗਣ ਵਾਲਾ ਇਹ ਪਹਿਲਾਂ ਕੈਂਪ ਹੈ।ਉਨ੍ਹਾਂ ਕਿਹਾ ਕਿ ਕੈਂਸਰ ਭਿਆਨਕ ਬਿਮਾਰੀ ਵਾਂਗ ਫੈਲ ਰਿਹਾ ਹੈ।ਇਸ ਨੂੰ ਤਦ ਹੀ ਰੋਕਿਆ ਜਾ ਸਕਦਾ ਹੈ ਜੇਕਰ ਪਹਿਲੀ ਸਟੇਜ ਤੇ ਹੀ ਇਸ ਬਿਮਾਰੀ ਦਾ ਇਲਾਜ ਕੀਤਾ ਜਾ ਸਕੇ।ਔਜਲਾ ਨੇ ਕਿਹਾ ਕਿ ਕੈਂਸਰ ਨੂੰ ਰੋਕਣ ਲਈ ਸਾਨੂੰ ਆਰਗੇਨਿਕ ਖੇਤੀ ਉਪਰ ਜੋਰ ਦੇਣਾ ਚਾਹੀਦਾ ਹੈ ਅਤੇ ਪੈਸਟੀਸਾਈਡ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੈਂਪ ਦਾ ਮੁੱਖ ਮਕਸਦ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਅਗੇ ਆਉਣ ਤਾਂ ਜੋ ਇਸ ਭਿਆਨਕ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ।
ਔਜਲਾ ਨੇ ਇਸ ਕੈਂਪ ਨੂੰ ਲਗਾਉਣ ਵਾਲੇ ਕੰਵਲਜੀਤ ਸਿੰਘ ਧਾਲੀਵਾਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਸਹਿਯੋਗ ਸਦਕਾ ਮਾਝੇ ਦੀ ਧਰਤੀ ਨੂੰ ਕੈਂਸਰ ਮੁਕਤ ਕੀਤਾ ਜਾਵੇਗਾ।ਇਸ ਮੌਕੇ ਓ.ਪੀ ਸੋਨੀ ਵਿਧਾਇਕ ਨੇ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ ਅਤੇ ਇਨ੍ਹਾਂ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਕੈਂਪਾਂ ਦੀ ਬਹੁਤ ਜਰੂਰਤ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਲੱਮ ਏਰੀਆਂ ਵਿੱਚ ਲਗਾਉਣੇ ਚਾਹੀਦੇ ਹਨ।
ਕੈਂਪ ਲਗਾਉਣ ਵਾਲੇ ਕੰਵਲਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ 8500 ਦੇ ਕਰੀਬ ਕੈਂਪ ਲੱਗ ਚੁੱਕੇ ਹਨ ਅਤੇ ਆਉਂਦੇ ਤਿੰਨ ਸਾਲਾਂ ਵਿੱਚ 1500 ਦੇ ਕਰੀਬ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਕੈਸਰ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਸਾਨੂੰ ਖੁਦ ਜਾਗਰੂਕ ਹੋਣਾ ਪਵੇਗਾ। ਇਸ ਲਈ ਸਾਨੂੰ ਤੰਬਾਕੂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਸਾਦਾ ਜੀਵਨ ਬਤੀਤ ਕਰਨਾ ਚਾਹੀਦਾ ਹੈ।ਉਨ੍ਹਾਂ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਵੇ ਹੋਰ ਲੰਗਰ ਲਗਾਉਂਦੇ ਹਨ ਇਸੇ ਤਰ੍ਹਾਂ ਹੀ ਦਵਾਈਆਂ ਦਾ ਲੰਗਰ ਵੀ ਲਗਾਉਣਾ ਚਾਹੀਦਾ ਹੈ ਤਾਂ ਜੋ ਗਰੀਬ ਲੋਕ ਇਸ ਦਾ ਫਾਇਦਾ ਉਠਾ ਸਕਣ।
ਇਸ ਤੋਂ ਪਹਿਲਾਂ ਔਜਲਾ ਨੇ ਸਾਰੇ ਕੈਂਪ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੂੰ ਇਸ ਮੈਡੀਕਲ ਕੈਂਪਾਂ ਬਾਰੇ ਜਾਗਰੂਕ ਕਰਨ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਉਠਾ ਸਕਣ।ਇਸ ਮੌਕੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਵਾਸਤਵ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਅਤੇ ਸਿਵਲ ਸਰਜਨ ਸ੍ਰੀਮਤੀ ਨਰਿੰਦਰ ਕੌਰ ਵੀ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply