ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਮਾਲਵਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਐਨ.ਕੇ ਗੋਸਾਈਂ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹਤੱਤਾ ਅਤੇ ਇਤਿਹਾਸ ਨਾਲ ਰੂ-ਬ-ਰੂ ਕਰਵਾਉਂਦੇ ਹੋਏ ਪ੍ਰਸਿੱਧ ਔਰਤਾਂ ਦੀਆਂ ਉਦਾਹਰਣਾ ਪੇਸ਼ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਸਮਾਜ ਦੇ ਹਰ ਵਰਗ ਦੀ ਉਨਤੀ ਵਿੱਚ ਔਰਤ ਦੇ ਯੋਗਦਾਨ ਬਹੁਤ ਹੀ ਜਰੂਰੀ ਹੈ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਔਰਤ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਹੋਣ ਦੀ ਜਰੂਰਤ ਹੈ।ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ, ਮੈਨੇਜਮੈਂਟ ਅਤੇ ਕਾਮਰਸ ਵਿਭਾਗ ਦੇ ਮੁਖੀ ਡਾ. ਰੁਪਿੰਦਰ ਕੌਰ ਸਿੱਧੂ ਅਤੇ ਆਰਟਸ ਵਿਭਾਗ ਦੇ ਮੁੱਖੀ ਮੈਡਮ ਬਿੰਦੂ ਡੋਡਾ ਨੇ ਵੀ ਇਸ ਮੌਕੇ ਆਪਣੇ-ਆਪਣੇ ਵਿਚਾਰ ਪ੍ਰਗਟ ਕਰਦਿਆਂ ਵਿਦਿਆਰਥਣਾਂ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਰਹਿਣ ਅਤੇ ਆਪਣੀ ਜਿੰਮੇਵਾਰੀ ਪ੍ਰਤੀ ਗੰਭੀਰ ਰਹਿਣ ਦੀ ਅਪੀਲ ਕੀਤੀ।ਉਨ੍ਹਾਂ ਨੇ ਕਿਹਾ ਕਿ ਸਮਾਜ ਵਿਚ ਔਰਤ ਦੀ ਸਥਿਤੀ ਵਿਚ ਸੁਧਾਰ ਲਿਆਉਣ ਲਈ ਸਾਨੂੰ ਆਪਣੀ ਸੋਚ ਵਿਚ ਬਦਲਾਅ ਲਿਆਉਣ ਦੀ ਲੋੜ ਹੈ।ਇਸ ਮੌਕੇ ਸੈਸ਼ਨ 2017-18 ਦੌਰਾਨ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧਿਆਂ ਵਿੱਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।ਵਿਦਿਆਰਥਣਾ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਮੌਕੇ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …