ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਥਾਣਾ ਸੰਗਤ ਦੀ ਪੁਲਿਸ ਵਲੋਂ ਪਿੰਡ ਜੱਸੀ ਬਾਗਵਾਲੀ ਨੇੜੇ ਇੱਕ ਵਿਅਕਤੀ ਨੂੰ 5 ਕਿੱਲੋਂ ਭੁੱਕੀ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਗਿਆ ਹੈ।ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ ਇਲਾਕੇ ’ਚ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ `ਤੇ ਰੋਕ ਕੇ ਉਸ ਦੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਕਿੱਲੋਂ ਭੁੱਕੀ (ਚੂਰਾ ਪੋਸਤ) ਬਰਾਮਦ ਹੋਈ।ਉਨਾਂ ਕਿਹਾ ਕਿ ਵਿਅਕਤੀ ਦੀ ਪਹਿਚਾਣ ਛਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਕਾਠਗੜ੍ਹ (ਜਲਾਲਾਬਾਦ) ਦੇ ਤੌਰ ’ਤੇ ਕੀਤੀ ਗਈ, ਜਿਸ ਖਿਲਾਫ ਪੁਲਿਸ ਵੱਲੋਂ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ ਹੈ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …