ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਕੋਟਗੁਰੂ ਬਲਾਕ ਸੰਗਤ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ
ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇਲ ਬੀਜਾਂ ਨੂੰ ਉਤਸ਼ਾਹ ਕਰਨ ਹਿੱਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਤੇਲ ਵਾਲੀਆਂ ਫਸਲਾਂ ਤੇ ਦਾਲਾਂ ਦੀ ਕਾਸ਼ਤ ਦੇ ਸਬੰਧ ਵਿੱਚ ਖੇਤ ਦਿਵਸ ਮਨਾਇਆ ਗਿਆ।ਡਾ: ਜਤਿੰਦਰ ਸਿੰਘ ਬਰਾੜ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਨੇ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਇਸ ਖੇਤ ਦਿਵਸ ਦਾ ਮੁੱਖ ਉਦੇਸ਼ ਤੇਲ ਵਾਲੀਆਂ ਫਸਲਾਂ ਅਤੇ ਦਾਲਾਂ ਦੀ ਕਾਸ਼ਤ ਨੂੰ ਵਡਾਵਾ ਦੇਣਾ ਹੈ।ਇਸ ਕੇਂਦਰ ਵਲੋਂ ਗੋਭੀ, ਸਰੋਂ ਅਤੇ ਰਾਈਆ ਸਰੋਂ ਦੇ 100 ਪ੍ਰਦਰਸ਼ਨੀ ਪਲਾਂਟ ਪਿੰਡਾਂ ‘ਚ ਲਗਾਏ ਗਏ ਸਨ।ਜਿਸ ਵਿੱਚ 15 ਦੇ ਕਰੀਬ ਗੋਭੀ ਸਰੋਂ ਜੀ.ਐਸ.ਸੀ-7 ਅਤੇ ਰਾਈਆ ਸਰੋਂ ਪੀ.ਬੀ.ਆਰ-357 ਦੇ ਪ੍ਰਦਰਸ਼ਨੀ ਪਲਾਂਟ ਪਿੰਡ ਕੋਟਗੁਰੂ ਵਿਖੇ ਲਗਾਏ ਗਏ ਸਨ, ਜਿੰਨਾਂ ਦਾ ਪ੍ਰਦਰਸ਼ਨ ਸਫ਼ਲ ਰਿਹਾ ਹੈ।ਪ੍ਰਦਰਸ਼ਨੀ ਪਲਾਂਟਾ ਦੇ ਇੰਚਾਰਜ ਡਾ. ਗੁਰਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਪਲਾਂਟ ਇਸੇ ਪਿੰਡ ਲਗਾਏ ਜਾਣਗੇ ਤਾਂ ਜੋ ਕਿਸਾਨਾਂ ਦੀ ਆਮਦਨ ਨੂੰ ਹੋਰ ਵਧਾਇਆ ਜਾ ਸਕੇ ਅਤੇ ਨਾਲ ਹੀ ਤੇਲ ਅਤੇ ਦਾਲਾਂ ਦੇ ਉਤਪਾਦਨ ਵਿੱਚ ਵੀ ਵਾਧਾ ਕੀਤਾ ਜਾ ਸਕੇ।ਇਸ ਮੌਕੇ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਕਿਸਾਨਾਂ ਨੇ ਭਾਰੀ ਗਿਣਤੀ ’ਚ ਸ਼ਿਰਕਤ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media