Wednesday, June 18, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸਵੱਛ ਭਾਰਤ ਮੁਹਿੰਮ `ਤੇ ਸੈਮੀਨਾਰ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ PPN0703201805ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਿਹਤ ਅਫਸਰ ਡਾ. ਰਾਜੂ ਚੌਹਾਨ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਇੱਕ ਐਪ ਡਾਉਨਲੋਡ ਕਰਨ ਬਾਰੇ ਜਾਗਰੁਕ ਕੀਤਾ ਅਤੇ ਕਿਹਾ ਕਿ ਇਸ ਐਪ ਦੇ ਰਾਹੀਂ ਸ਼ਹਿਰ ਦੇ ਕਿਸੇ ਵੀ ਇਲਾਕੇ ਵਿੱਚ ਸਫ਼ਾਈ ਅਤੇ ਗੰਦੇ ਪਾਣੀ ਦੇ ਨਿਕਾਸ ਸੰਬੰਧੀ ਮੁਸ਼ਕਲਾਂ ਸੰਬੰਧੀ ਜਾਣੂ ਕਰਵਾਇਆ ਜਾਵੇ ਜਿਸ `ਤੇ ਨਗਰ ਨਿਗਮ 2 ਤੋਂ 24 ਘੰਟੇ ਦੇ ਅੰਦਰ-ਅੰਦਰ ਮੁਸ਼ਕਲ ਦਾ ਹਲ ਕਰਨਗੇ।ਉਹਨਾਂ ਨੇ ਅੰਮ੍ਰਿਤਸਰ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਸਫਾਈ ਦੇ ਪੱਖ ਤੋਂ 35ਵੇਂ ਸਥਾਨ ਤੇ ਰਿਹਾ ਹੈ।ਇਸ ਨੂੰ ਹੋਰ ਵੀ ਵਧੀਆ ਸਥਾਨ ਤੇ ਲਿਆਉਣ ਲਈ ਉਪਰਾਲੇ ਜਾਰੀ ਹਨ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਆਪਣੇ ਸੰਬੋਧਨ ਰਾਹੀਂ ਦੱਸਿਆ ਕਿ ਸਕੂਲ ਵਿੱਚ ਸਵਛ ਭਾਰਤ ਮੁਹਿੰਮ ਲਈ ਇਕ ਕਲਬ ਪਹਿਲਾਂ ਤੋਂ ਹੀ ਕੰਮ ਕਰ ਰਿਹਾ ਹੈ ਜਿਸ ਰਾਹੀਂ ਵਿਦਿਆਰਥੀਆਂ ਨੂੰ ਦੱਸਿਆ ਜਾਂਦਾ ਹੈ ਕਿ ਸਫ਼ਾਈ ਸਿਰਫ ਆਪਣੇ ਲਈ ਹੀ ਨਹੀਂ ਸਗੋਂ ਵਾਤਾਵਰਨ ਅਤੇ ਪ੍ਰਕ੍ਰਿਤੀ ਨੂੰ ਸਾਫ ਬਨਾਉਣ ਲਈ ਬਹੁਤ ਜਰੂਰੀ ਹੈ।ਸਕੂਲ ਵਲੋਂ ਇਸ ਮੌਕੇ ਤੇ ਆਏ ਹੋਏ ਅਧਿਕਾਰੀਆਂ ਨੂੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬ੍ਰਹਮ ਦਾਸ ਸੈਨਟਰੀ ਇੰਸਪੈਕਟਰ, ਦਿਲਬਾਗ ਸਿੰਘ ਭੁੱਲਰ ਸੈਨਟਰੀ ਇੰਸਪੈਕਟਰ, ਨਿਰਭੈ ਸਿੰਘ ਚੀਫ਼ ਸੈਨਟਰੀ ਇੰਸਪੈਕਟਰ, ਸ਼੍ਰੀਮਤੀ ਅਮਨਦੀਪਕ ਕੌਰ, ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪੀ੍ਰਤ ਕੌਰ ਹਾਜਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply