ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਛਾਣ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 4 ਮਈ 2018 ਤੱਕ ਲਾਗੂ ਰਹੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …