ਲੋਕ ਸਭਾ ਮੈਂਬਰ ਤੇ ਡਿਪਟੀ ਕਮਿਸ਼ਨਰ ਵਲੋਂ ਦਸਤਖਤ ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹੇ ਵਿਚਲੇ ਮਰਦਾਂ ਅਤੇ ਔਰਤਾਂ ਦੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਵਿਚ ਅੱਜ ਇਕ ਵੱਡੀ ਮੁਹਿੰਮ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਤੋਂ ਸ਼ੁਰੂ ਕੀਤੀ ਗਈ ਹੈ।ਇਸ ਤਹਿਤ ਜਿਲ੍ਹੇ ਵਿਚ ਚੇਤਨਾ ਫੈਲਾਉਣ ਦੇ ਨਾਲ-ਨਾਲ ਬੇਟੀਆਂ ਨੂੰ ਬਚਾਉਣ ਅਤੇ ਪੜਾਉਣ ਦਾ ਅਹਿਦ ਜਿਲ੍ਹਾ ਵਾਸੀਆਂ ਕੋਲੋਂ ਲਿਆ ਜਾਵੇਗਾ।ਵਿਰਾਸਤੀ ਗਲੀ ਵਿਚ ਇਸ ਮੁਹਿੰਮ ਦੀ ਸ਼ੁਰੂਆਤ 500 ਮੀਟਰ ਲੱਠੇ ’ਤੇ ਜਿਲ੍ਹਾ ਵਾਸੀਆਂ ਦੇ ਦਸਖਤ ਕਰਵਾਉਣ ਦੀ ਸ਼ੁਰਆਤ ਕੀਤੀ ਗਈ।ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕੀਤੀ ਅਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ ’ਤੇ ਇਸ ਪਵਿਤਰ ਕੰਮ ਵਿਚ ਯੋਗਦਾਨ ਪਾਉਣ ਲਈ ਪੁੱਜੇ।
ਸੰਘਾ ਨੇ ਇਸ ਮੌਕੇ ਸੰਬੋਧਨ ਕਰਦੇ ਕਿਹਾ ਕਿ ਅਗਲੇ 15 ਦਿਨ ਲੜਕੀਆਂ ਨੂੰ ਆਤਮ-ਨਿਰਭਰ ਬਨਾਉਣ, ਪੜਾਉਣ, ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਉਪਰਾਲੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਕੀਤੇ ਜਾਣਗੇ।ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਇਸ ਦਾ ਸੰਦੇਸ਼ ਘਰ-ਘਰ ਪਹੁੰਚੇ।ਉਨਾਂ ਕਿਹਾ ਕਿ ਇਸ ਲਈ ਅੱਜ 500 ਮੀਟਰ ਲੱਠੇ ਦੀ ਵਰਤੋਂ ਕੀਤੀ ਹੈ ਅਤੇ ਇਸ ਨੂੰ ਲੋੜ ਅਨੁਸਾਰ ਹੋਰ ਵਧਾਇਆ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਸਖਤ ਮੁਹਿੰਮ ਵਿਚ ਸ਼ਾਮਿਲ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਹ ਸਮਾਜ ਦੀ ਜਿੰਮੇਵਾਰੀ ਹੈ ਅਤੇ ਲੋਕਾਂ ਨੂੰ ਇਸ ਪਵਿਤਰ ਕੰਮ ਲਈ ਅੱਗੇ ਆਉਣਾ ਚਾਹੀਦਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਐਸ.ਡੀ.ਐਮ ਨਿਤਿਸ਼ ਸਿੰਗਲਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …