ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਿੱਚ ਕਿਸਾਨਾਂ ਨੇ ਦਿੱਤੇ ਸੁਝਾਓ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਕਈ ਸੁਝਾਓ ਦਿੱਤੇ ਗਏ। ਕਿਸਾਨਾਂ ਨੇ ਕਿਹਾ ਕਿ ਕਣਕ ਦੀ ਬਿਜਾਈ ਹੋ ਚੁੱਕੀ ਹੈ।ਇਸ ਲਈ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਜਾਵੇ ਕਿ ਬਿਜਲੀ ਦੀਆਂ ਤਾਰਾਂ ਜਿਥੇ ਵੀ ਢਿੱਲੀਆਂ ਹਨ ਨੂੰ ਠੀਕ ਕੀਤਾ ਜਾਵੇ ਤਾਂ ਜੋ ਕਣਕ ਨੂੰ ਅੱਗ ਤੋਂ ਬਚਾਇਆ ਜਾ ਸਕੇ।ਕਿਸਾਨਾਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਰਾਤ ਦੀ ਬਜਾਏ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦਿੱਤੀ ਜਾਵੇ ਕਿਉਂਕਿ ਰਾਤ ਸਮੇਂ ਲੇਬਰ ਬਹੁਤ ਘੱਟ ਮਿਲਦੀ ਹੈ।
ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ ਦੱਸਿਆ ਕਿ ਜਿਲੇ੍ਹ ਵਿੱਚ ਇਸ ਸਾਲ 1.88 ਲੱਖ ਹੈਕਟੇਅਰ ਰਕਬੇ ਵਿੱਚ ਬਿਜਾਈ ਕੀਤੀ ਗਈ ਹੈ ਅਤੇ ਮੌਜੂਦਾ ਚੱਲ ਰਹੇ ਮੌਸਮ ਨੁੂੰ ਧਿਆਨ ਵਿੱਚ ਰੱਖਦਿਆਂ ਕਣਕ ਦੇ ਚੰਗੇ ਝਾੜ ਦੀ ਆਸ ਹੈ।ਉਨ੍ਹਾਂ ਕਿਹਾ ਕਿ ਪੀਲੀ ਕੁੰਗੀ ਦੀ ਰੋਕਥਾਮ ਲਈ ਸਮੂਹ ਸਟਾਫ ਨੂੰ ਚੈਕ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਨੇ ਕਿਸਾਨਾਂ ਨੂੰ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੀਲੀ ਕੁੰਗੀ ਦੇ ਹਮਲੇ ਦੇ ਲੱਛਣ ਨਜ਼ਰ ਆਉਣ ਤਾਂ ਉੂਹ ਤੁਰੰਤ ਵਿਭਾਗ ਨੂੰ ਸੂਚਿਤ ਕਰਨ।ਛੀਨਾ ਨੇ ਅੱਗੇ ਦੱਸਿਆ ਕਿ ਜਿਲੇ੍ਹ ਵਿੱਚ 6500 ਹੈਕਟੇਅਰ ਰਕਬੇ ਵਿੱਚ ਗੰਨੇ ਦੀ ਬਿਜਾਈ ਹੋਈ ਹੈ ਅਤੇ ਇਸ ਸਾਲ ਤਕਰੀਬਨ 10 ਤੋਂ 15 ਫੀਸਦੀ ਝਾੜ ਵਿੱਚ ਵਾਧਾ ਆ ਰਿਹਾ ਹੈ।
ਛੀਨਾ ਨੇ ਦੱਸਿਆ ਕਿ ਬਿਨਾਂ ਪਰਾਲੀ ਸਾੜੇ 40 ਫੀਸਦੀ ਰਕਬਾ ਵੱਖ ਵੱਖ ਫਸਲਾਂ ਹੇਠ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ 40 ਹੈਪੀਸੀਡਰ ਮਸ਼ੀਨਾਂ ਦੀ ਵਰਤੋਂ ਕਰਦੇ ਹੋਏ 4800 ਏਕੜ ਰਕਬੇ ਵਿੱਚ ਕਣਕ ਦੀ ਸਿੱਧੀ ਬਿਜਾਈ ਕਰਵਾਈ ਗਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਕੁਆਲਟੀ ਕੰਟਰੋਲ ਅਧੀਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਵੱਖ ਵੱਖ ਕੀੜੇ ਮਾਰ ਦਵਾਈਆਂ, ਖਾਦਾਂ ਅਤੇ ਬੀਜਾਂ ਦੀ ਸੈਪਲਿੰਗ ਅਤੇ ਬੀਜਾਂ ਦੀ ਸੈਂਪਲਿੰਗ ਲਈ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫਸਰ ਛੀਨਾ ਨੇ ਦੱਸਿਆ ਕਿ ਹਾੜੀ 2017-18 ਦੌਰਾਨ 11723 ਮਿੱਟੀ ਦੇ ਸੈਂਪਲ ਲਏ ਗਏ ਹਨ ਜਿਸ ਵਿੱਚੋਂ ਹੁਣ ਤੱਕ ਵੱਡੇ ਤੱਤਾਂ ਦੀ ਜਾਂਚ ਲਈ 11133 ਸੈਂਪਲ ਅਤੇ ਛੋਟੇ ਤੱਤਾਂ ਦੀ ਜਾਂਚ ਲਈ 2600 ਮਿੱਟੀ ਪਰਖ ਦੇ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਵੱਖ ਵੱਖ ਕੀੜੇਮਾਰ ਦਵਾਈਆਂ, ਅਤੇ ਖਾਦਾਂ ਅਤੇ ਬੀਜਾਂ ਦੀ ਸੈਂਪਲਿੰਗ ਅਤੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ।ਛੀਨਾ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ 10 ਮਾਰਚ ਨੂੰ ਪਿੰਡ ਜਹਾਂਗੀਰ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।
Check Also
ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ …