Friday, October 18, 2024

ਸ਼ਾਨਦਾਰ ਰਹੇ ਬਾਬਾ ਫ਼ਰੀਦ ਕਾਲਜ ਦੇ ਬੀ.ਸੀ.ਏ ਦੇ ਨਤੀਜੇ

PPN05081405

ਬਠਿੰਡਾ,4 ਅਗਸਤ (ਜਸਵਿੰਦਰ ਸਿੰਘ ਜੱਸੀ)- ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਪ੍ਰੈਕਟੀਕਲ ਗਿਆਨ ਮੁਹੱਈਆ ਕਰਵਾਉਣ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਲਗਾਤਾਰ ਗਤੀਵਿਧੀਆਂ ਕੀਤੀ ਜਾਂਦੀਆਂ ਹਨ ਜਿਸ ਕਰਕੇ ਇਸ ਸੰਸਥਾ ਦੇ ਵਿਦਿਆਰਥੀ ਅਕਾਦਮਿਕ ਪ੍ਰੀਖਿਆਵਾਂ ਵਿੱਚ ਮਾਣ ਮੱਤੀਆਂ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੌਸ਼ਨ ਕਰਦੇ ਹਨ। ਅਜਿਹੇ ਉਪਰਾਲਿਆਂ ਦੀ ਬਦੌਲਤ ਹੀ ਬਾਬਾ ਫ਼ਰੀਦ ਕਾਲਜ ਦੇ ਬੀ. ਸੀ..ਏ. ਦੇ ਵਿਦਿਆਰਥੀ ਹਰ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਪਿਛਲੇ ਦਿਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀ.ਸੀ..ਏ. ਛੇਵਾਂ ਸਮੈਸਟਰ ਦੇ ਅਕਾਦਮਿਕ ਨਤੀਜਿਆਂ ਅਨੁਸਾਰ ਬਾਬਾ ਫ਼ਰੀਦ ਕਾਲਜ ਦੇ 1 ਵਿਦਿਆਰਥੀ ਨੇ 80% ਤੋ ਵੱਧ, 3 ਵਿਦਿਆਰਥੀਆਂ ਨੇ 75% ਤੋਂ ਵੱਧ, 22 ਵਿਦਿਆਰਥੀਆਂ ਨੇ 70% ਤੋਂ ਵੱਧ , 69  ਵਿਦਿਆਰਥੀਆਂ ਨੇ 65% ਤੋਂ ਵੱਧ ਅਤੇ 96 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ।  ਬੀ.ਸੀ..ਏ. ਛੇਵਾਂ ਸਮੈਸਟਰ ਦੇ ਨਤੀਜੇ ਅਨੁਸਾਰ ਸ਼ੋਫ਼ੀਆ ਗਰਗ ਨੇ 80% ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਦੱਸਣਯੋਗ ਹੈ ਕਿ ਬਾਬਾ ਫ਼ਰੀਦ ਕਾਲਜ ਦੀ ਇਹ ਵਿਦਿਆਰਥਣ ਸ਼ੋਫ਼ੀਆ ਗਰਗ ਹਰ ਸਮੈਸਟਰ ਦੇ ਨਤੀਜੇ ਵਿੱਚ ਯੂਨੀਵਰਸਿਟੀ ਮੈਰਿਟ ਵਿੱਚ ਚੋਟੀ ਦੀ ਪੁਜ਼ੀਸ਼ਨ ਹਾਸਲ ਕਰਦੀ ਆ ਰਹੀ ਹੈ। ਇਸੇ ਕਾਲਜ ਦੇ ਬੀ.ਸੀ.ਏ. ਛੇਵਾਂ ਸਮੈਸਟਰ ਦੇ ਵਿਦਿਆਰਥੀ ਮੰਥਨ ਸਿੰਘ ਅਤੇ ਅਮਰਸਵੀਟ ਕੌਰ ਨੇ ਕ੍ਰਮਵਾਰ 79% ਅਤੇ 75% ਅੰਕ ਹਾਸਲ ਕਰਕੇ ਕਾਲਜ ਵਿਚੋਂ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਇਹਨਾਂ ਅਹਿਮ ਪ੍ਰਾਪਤੀਆਂ ਲਈ ਉਪਰੋਕਤ ਹੋਣਹਾਰ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।  ਉਹਨਾਂ ਨੇ ਦੱਸਿਆ ਕਿ ਸੰਸਥਾ ਦੇ ਉਸਾਰੂ ਵਿਦਿੱਅਕ ਮਾਹੌਲ ਅਤੇ ਅਧਿਆਪਕਾਂ ਦੁਆਰਾ ਅਪਣਾਈ ਗਈ ‘ਇਨੋਵੇਟਿਵ ਟੀਚਿੰਗ ਮੈਥਡੋਲੋਜੀ’ ਸਦਕਾ ਹੀ ਵਿਦਿਆਰਥੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਕਾਮਯਾਬ ਹੁੰਦੇ ਹਨ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟਚਿਊਸ਼ਨਜ਼ ਦੇ ਚੇਅਰਮੈਨ  ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਤੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਬੀ.ਸੀ.ਏ ਦੇ ਹੋਣਹਾਰ ਵਿਦਿਆਰਥੀਆਂ ਅਤੇ ਉਹਨਾਂ ਦੇ ਮਿਹਨਤੀ ਅਧਿਆਪਕਾਂ ਦੀ ਭਰਪੂਰ ਸਲਾਘਾ ਕੀਤੀ।  ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਵਿਦਿਆਰਥੀਆਂ ਤੇ ਮਾਣ ਹੈ ਜੋ ਹਮੇਸ਼ਾ ਅਜਿਹੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰਦੇ ਹਨ। ਉਹਨਾਂ ਨੇ ਕਿਹਾ ਕਿ ਇਹਨਾਂ ਨਤੀਜਿਆਂ ਵਿੱਚ ਸੰਸਥਾ ਦੇ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਤੇ ਸਖ਼ਤ ਮਿਹਨਤ ਦੀ ਭੂਮਿਕਾ ਵੀ ਜਿਕਰਯੋਗ ਹੈ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply