ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਕਰਵਾਈ ਗਈ ਪਲੇਸਮੈਂਟ ਡਰਾਇਵ ’ਚ 24 ਵਿਦਿਆਰਥੀਆਂ ਦੀ ਚੋਣ ਹੋਈ। ਇਹ ਡਰਾਇਵ ਮਲਟੀਨੈਸ਼ਨਲ ਕੰਪਨੀ ਆਈ.ਸੀ.ਆਈ.ਸੀ.ਆਈ ਪਰੂਡੈਨਸ਼ਿਅਲ ਲਾਈਫ਼ ਇੰਸ਼ੋਰੈਨਸ ਵੱਲੋਂ ਕੀਤੀ ਗਈ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ।ਇਸ ਮੌਕੇ ਪ੍ਰੋ: ਹਰਭਜਨ ਸਿੰਘ ਰੰਧਾਵਾ, ਡਾਇਰੈਕਟਰ ਟ੍ਰੇਨਿੰਗ ਅਤੇ ਪਲੇਸਮੈਂਟ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਸੈਲ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਸਿਖ਼ਰ ਤੱਕ ਪਹੁੰਚਾਉਣ ਲਈ ਤੱਤਪਰ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਹੋਰ ਨੈਸ਼ਨਲ ਅਤੇ ਮਲਟੀਨੈਸ਼ਨਲ ਕੰਪਨੀਆਂ ਕਾਲਜ ’ਚ ਪਲੇਸਮੈਂਟ ਲਈ ਆਉਣਗੀਆਂ।ਇਸ ਮੌਕੇ ਪ੍ਰ: ਸੁਖਪੁਨੀਤ ਕੌਰ, ਪ੍ਰੋ: ਪੂਨਮਜੀਤ ਕੌਰ, ਪ੍ਰੋ: ਪੂਨਮ ਸ਼ਰਮਾ, ਪ੍ਰੋ: ਵਿਜੈ ਬਰਨਾਰਡ, ਪ੍ਰੋ: ਰਾਜਨ ਸੈਣੀ ਨੇ ਇਹ ਪਲੇਸਮੈਂਟ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਈ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …