ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਕੁਝ ਇਲਾਕਿਆਂ ਵਿੱਚ ਹੋਈਆਂ ਤੋੜਫੋੜ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਦੇਸ਼ ਦੇ ਕੁੱਝ ਖੇਤਰਾਂ ਵਿੱਚ ਮੂਰਤੀਆਂ ਡੇਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।ਪ੍ਰਧਾਨ ਮੰਤਰੀ ਨੇ ਇਸ ਬਾਰੇ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨਾਲ ਗੱਲਬਾਤ ਕੀਤੀ ਅਤੇ ਅਜਿਹੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ।ਗ੍ਰਹਿ ਮੰਤਰਾਲੇ ਨੇ ਤੋੜਫੋੜ ਦੀਆਂ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ।ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਕਿਹਾ ਹੈ ਕਿ ਉਹ ਅਜਿਹੀਆਂ ਘਟਨਾਵਾਂ ਰੋਕਣ ਲਈ ਸਾਰੇ ਜ਼ਰੂਰੀ ਕਦਮ ਉਠਾਉਣ।ਅਜਿਹੀਆਂ ਘਟਨਾਵਾਂ ‘ਚ ਸ਼ਾਮਲ ਵਿਅਕਤੀਆਂ ਖਿਲਾਫ਼ ਸਬੰਧਤ ਨਿਯਮਾਂ ਤਹਿਤ ਮਾਮਲੇ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
Check Also
ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ …