ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਕੁੱਝ ਇਲਾਕਿਆਂ ਤੋਂ ਮੂਰਤੀਆਂ ਦੀ ਤੋੜ-ਫੋੜ ਦੀਆਂ ਘਟਨਾਵਾਂ ਦੀ ਸ਼ਿਕਾਇਤ ਮਿਲੀ ਹੈ।ਗ੍ਰਹਿ ਮੰਤਰਾਲਾ ਨੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ।ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਇਨ੍ਹਾਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਇਜਾਜ਼ਤ ਬਿਲਕੁੱਲ ਨਹੀਂ ਦਿੱਤੀ ਜਾ ਸਕਦੀ।ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਜ਼ਰੂਰੀ ਉਪਾਅ ਕਰਨ।ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਬੰਧਤ ਨਿਯਮਾਂ ਤਹਿਤ ਮਾਮਲੇ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।ਪ੍ਰਧਾਨ ਮਤੰਰੀ ਸ਼੍ਰੀ ਨਰੇਂਦਰ ਮੋਦੀ ਨੇ ਵੀ ਗ੍ਰਹਿ ਮੰਤਰੀ ਨਾਲ ਇਸ ਸਬੰਧੀ ਚਰਚਾ ਕੀਤੀ।
Check Also
ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ …