ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮ ਦਾਸ ਲੰਗਰ `ਤੇ ਲਗਾਏ ਜੀ.ਐਸ.ਟੀ ਖਿਲਾਫ ਧਰਨਾ ਦੇ ਰਹੇ ਤ੍ਰਿਣਮੂਲ ਕਾਂਗਰਸ ਵਰਕਰਾਂ ਅਤੇ ਸਮਾਜ ਸੇਵੀਆਂ ਉਪਰ ਪੁਲਿਸ ਵਲੋਂ ਤਸ਼ੱਦਦ ਅਤੇ ਖਿੱਚ ਧੂਹ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਅਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ ਨੇ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਦੀ ਭਾਜਪਾ ਸਰਕਾਰ ਵਲੋਂ ਗੁਰੂ ਕੇ ਲੰਗਰਾਂ ਉਪਰ ਜਜ਼ੀਆ ਟੈਕਸ ਲਾਉਣਾ ਬਹੁਤ ਹੀ ਮੰਦਭਾਗਾ ਅਤੇ ਸਿੱਖ ਵਿਰੋਧੀ ਵਰਤਾਰਾ ਹੈ। ਜਦਕਿ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਹਰ ਧਰਮ ਤੇ ਹਰ ਵਰਗ ਦੇ ਸ਼ਰਧਾਲੂ ਰੋਜਾਨਾ ਲੰਗਰ ਛਕਦੇ ਹਨ।ਲੰਗਰ ’ਤੇ ਜੀ.ਐਸ.ਟੀ ਲਗਾਉਣ ਬਾਰੇ ਕਿਸੇ ਪਾਰਟੀ ਨੇ ਪਹਿਲ ਤਾਂ ਕੀਤੀ ਹੈ।ਆਮ ਜਨਤਾ ਸਮੇਤ ਸਮਾਜ ਸੇਵੀ ਜਥੇਬੰਦੀਆਂ ਵੀ ਤ੍ਰਿਣਮੂਲ ਕਾਂਗਰਸ ਦੇ ਇਸ ਧਰਨੇ ਵਿੱਚ ਸਾਥ ਦੇ ਰਹੀਆਂ ਹਨ, ਪਰ ਸਰਕਾਰ ਵਲੋਂ ਆਮ ਜਨਤਾ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ ਨੂੰ ਵੀ ਨਹੀਂ ਬਖਸ਼ਿਆ ਤੇ ਉਨ੍ਹਾਂ ਦੀ ਵੀ ਖਿਚਧੂਹ ਕੀਤੀ ਗਈ। ਧਾਰਮਿਕ ਆਗੂਆਂ ਨੇ ਤ੍ਰਿਣਮੂਲ ਕਾਂਗਰਸ ਦਾ ਸਾਥ ਦੇਣ ਲਈ ਸਮਾਜ ਸੇਵੀਆਂਂ ਅਤੇ ਆਮ ਜਨਤਾ ਦਾ ਧੰਨਵਾਦ ਵੀ ਕੀਤਾ ਤੇ ਹੋਰ ਲੋਕਾਂ ਨੂੰ ਵੀ ਜੀ.ਐਸ.ਟੀ ਖਿਲਾਫ਼ ਖੁੱਲ੍ਹ ਕੇ ਸਰਕਾਰ ਦੀ ਵਿਰੋਧਤਾ ਕਰਨ ਦੀ ਅਪੀਲ ਕੀਤੀ।ਇਸ ਬਾਰੇ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਪੰਜਾਬ ਕਾਰਜਕਾਰਨੀ ਕਮੇਟੀ ਮੈਂਬਰ, ਤੇ ਭੁੱਚੋ ਹਲਕੇ ਤੋਂ ਪਾਰਟੀ ਵਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਉਘੇ ਸਮਾਜ ਸੇਵੀ ਤੇ ਲੋਕ ਗਾਇਕ ਸੋਮੀ ਤੁੰਗਵਾਲੀਆ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਭੁੱਖ ਹੜਤਾਲ `ਤੇ ਬੈਠੇ ਸਮਾਜ ਸੇਵੀ ਆਗੂਆਂ ਨੂੰ ਜਬਰੀ ਚੁੱਕ ਕੇ ਪਰਚੇ ਦਰਜ ਕੀਤੇ ਗੲ,ੇ ਜੋ ਬਾਅਦ ਵਿੱਚ ਵਾਪਸ ਲੈ ਲਏ ਗਏ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …