ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ ) – ਅੱਜ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ
(ਵਿਕਾਸ) ਰਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ।
ਸਿਹਤ ਵਿਭਾਗ ਦੇ ਡਾ: ਨਿਰਮਲਜੀਤ ਕੌਰ ਵਲੋਂ ਮਾਹਵਾਰੀ ਸਬੰਧੀ ਮੁਸ਼ਕਿਲਾਂ ਅਤੇ ਸੁਰੱਖਿਅਤ ਮਾਹਵਾਰੀ ਸਬੰਧੀ ਵੇਰਵੇ ਸਹਿਤ ਜਾਣਕਾਰੀ ਦਿੱਤੀ ਗਈ।ਪੰਜਾਬ ਪੁਲਿਸ ਦੇ ਵੂਮੈਨ ਸੈਲ ਦੇ ਬੁਲਾਰਿਆਂ ਵਲੋਂ ਔਰਤਾਂ ਬਾਰੇ ਬਣੇ ਕਾਨੂੰਨਾਂ ਦੀ ਜਾਣਕਾਰੀ ਦਿੱਤੀ ਅਤੇ ਹਰ ਸੰਭਵ ਸਹਾਇਤਾ ਦੇਣ ਲਈ ਕਿਹਾ ਗਿਆ।ਉਨ੍ਹਾਂ ਵਲੋਂ ਆਮ ਜਨਤਾ ਨੂੰ ਇਨ੍ਹਾਂ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਵੀ ਕਿਹਾ ਗਿਆ।ਜਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਵਲੋਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਬੇਟੀ ਬਚਾਓ ਬੇਟੀ ਪੜਾਓ ਜਾਗਰੂਕਤਾ ਬਾਰੇ ਪੰਦਰਵਾੜਾ ਵੀ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਸ਼ਤਾਖਰ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਜਿਲ੍ਹੇ ਵਿੱਚ ਘੱਟਦੇ ਲਿੰਗ ਅਨੂਪਾਤ ਵਿਚ ਸੁਧਾਰ ਕੀਤਾ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਜਿਲ੍ਹੇ ਵਿਚ ਚੱਲ ਰਹੇ ਜਾਗਰੂਕ ਕੈਂਪਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦਾ ਸੰਦੇਸ਼ ਹਰ ਘਰ ਵਿਚ ਪਹੁੰਚਾਉਣ ਦੀ ਅਪੀਲ ਕੀਤੀ।ਉਨ੍ਹਾਂ ਨੇ ਸਮਾਜ ਵਿੱਚ ਔਰਤਾਂ ਨੂੰ ਸਨਮਾਨਜਨਕ ਸਥਾਨ ਦੇਣ ਦੀ ਅਪੀਲ ਕੀਤੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media