ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿਖੇ ਡਾ. ਕੁਲਜੀਤ ਕੌਰ, ਵਿਭਾਗ ਦੇ ਮੁਖੀ ਦੀ ਅਗਵਾਈ ਹੇਠ ਮਹਿਲਾ ਦਿਵਸ ਮਨਾਇਆ ਗਿਆ।ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਦੇ ਸਰਪ੍ਰਸਤ ਡਾ. ਇੰਦਰਜੀਤ ਕੌਰ ਇਸ ਸਮਾਗਮ ਵਿਚ ਸਨਮਾਨਿਤ ਮਹਿਮਾਨ ਵਜੋਂ ਹਾਜ਼ਰ ਹੋਏ।
ਆਪਣੇ ਭਾਸ਼ਣ ਵਿੱਚ, ਡਾ. ਇੰਦਰਜੀਤ ਕੌਰ ਦੁਆਰਾ ਪੇਸ਼ ਕੀਤੇ ਗਏ ਪ੍ਰਮੁੱਖ ਖੇਤਰਾਂ ਵਿਚ ਔਰਤਾਂ ਨੂੰ ਪੁਰਾਤਨ ਸਮੇਂ ਤੋਂ ਲੈ ਕੇ ਹੁਣ ਤੱਕ ਦਰਪੇਸ਼ ਔਕੜਾਂ ਬਾਰੇ ਦੱਸਿਆ। ਉਨ੍ਹਾਂ ਨੇ ਭਾਰਤ ਦੀ ਗ਼ੁਲਾਮੀ ਦੇ ਕਾਰਨ ਉਦਯੋਗੀਕਰਨ ਦੇ ਦੌਰ ਵਿਚ ਔਰਤਾਂ ਦੀ ਦੁਰਦਸ਼ਾ ਅਤੇ ਲਿੰਗਿਕ ਅਸਮਾਨਤਾ ਨੂੰ ਉਜਾਗਰ ਕੀਤਾ ਉਨ੍ਹਾਂ ਨੇ ਸਥਿਤੀ ਨੂੰ ਵਿਗੜਨ ਵਿੱਚ ਮੀਡੀਆ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ।
ਇਸ ਉਪਰੰਤ ਪਿੰਗਲਵਾੜਾ ਸੋਸਾਇਟੀ ਦੀ ਪੁਸਤਕ ਪ੍ਰਦਰਸ਼ਨੀ ਵੀ ਲਾਈ ਗਈ।ਵਿਦਿਆਰਥੀਆਂ ਨੇ ਇਸ ਦਿਵਸ ਨੂੰ ਸਮਰਪਿਤ ਕਵਿਤਾ ਅਤੇ ਹੋਰ ਵੰਨਗੀਆਂ ਪੇਸ਼ ਕੀਤੀਆਂ।ਅੰਤ ਵਿੱਚ ਧੰਨਵਾਦ ਦਾ ਮਤਾ ਵਿਭਾਗ ਦੇ ਅਭਿਨਵ ਅੰਸਾਲ ਦੁਆਰਾ ਪੇਸ਼ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …