ਪਠਾਨਕੋਟ, 9 ਮਾਰਚ (ਪੰਜਾਬ ਪੋਸਟ ਬਿਊਰੋ) – ਆਰਿਆ ਕਾਲਜ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਅਤੇ ਆਲ ਇੰਡੀਆ
ਵੂਮੈਨ ਕਾਨਫਰੰਸ ਵਲੋ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਸਮਾਰੋਹ ਵਿੱਚ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ ।ਮੁ ਖ ਮਹਿਮਾਨ ਨੇ ਸਾਰਿਆਂ ਨੂੰ ਮਹਿਲਾ ਦਿਵਸ ਦੀਆ ਸੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਦਿਵਸ ਦਾ ਮਨੌਰਥ ਮਹਿਲਾਵਾਂ ਦੀਆ ਉਪਲਬਧੀਆਂ ਨੂੰ ਮਨਾਉਣਾ ਅਤੇ ਉਨਾਂ ਨੂ ਅਧਿਕਾਰਾਂ ਬਾਰੇ ਜਾਗਰੂਕ ਕਰਨਾ ਹੈ।ਉਹਨਾਂ ਨੇ ਮੁਫਤ ਕਾਨੂੰਨੀ ਸਹਾਇਤਾ ਸਕੀਮ, ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ ਹੈ ਅਤੇ ਨਾਲ ਹੀ ਉਹਨਾਂ ਨੂੰ ਜਿਲ੍ਹਾ ਕਚਿਹਰੀਆਂ ਪਠਾਨਕੋਟ ਵਿਖੇ ਖੋਲ੍ਹੇ ਗਏ ਫਰੰਟ ਆਫਿਸ ਦੀ ਮਹੱਤਤਾ ਬਾਰੇ ਦੱਸਿਆ।
ਉਨਾਂ ਨੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਮੁਤਾਬਿਕ ਨਿਰਧਾਰਤ ਕੀਤੀਆਂ ਗਈਆਂ ਕੈਟਾਗਰੀਆਂ ਦੇ ਮੁਤਾਬਿਕ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਆਲ ਇੰਡੀਆ ਵੂਮੈਨ ਕਾਨਫਰੰਸ ਦੇ ਚੇਅਰਮੈਨ ਸ੍ਰੀਮਤੀ ਬਿਮਲਾ ਡੋਗਰਾ, ਮੈਂਬਰ ਅਤੇ ਸਕੂਲ ਪ੍ਰਿੰਸੀਪਲ ਤੇ ਅਧਿਆਪਕ ਵੀ ਹਾਜਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media