ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਬਚਤ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ
ਮਹਿਲਾ ਦਿਵਸ ਮੌਕੇ ਇਕ ਸੈਮੀਨਾਰ ਆਯੋਜਤ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਹਿੱਸਾ ਲਿਆ।ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਸੀ ਯਾਦਵਿੰਦਰ ਸਿੰਘ, ਐਕਸੀਅਨ ਚਰਨਦੀਪ ਸਿੰਘ, ਐਸ.ਕੇ ਸ਼ਰਮਾ, ਐਸ.ਡੀ.ਓ ਜਸਵੰਤ ਸਿੰਘ ਤੋਂ ਇਲਾਵਾ ਮਾਸਟਰ ਮੋਟੀਵੇਟਰ ਅਤੇ ਸਰਪੰਚ ਔਰਤਾਂ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿ ਇਸ ਸੈਮੀਨਾਰ ਦਾ ਮੁੱਖ ਮਕਸਦ ਪਿੰਡਾਂ ਵਿੱਚ ਪਾਣੀ ਦੀ ਬਰਬਾਦੀ ਨੂੰ ਰੋਕਣਾ, ਵਾਤਾਵਰਣ ਨੂੰ ਸਾਫ ਕਰਨਾ ਅਤੇ ਹਰ ਘਰ ਵਿੱਚ ਸੋਚਾਲਿਆ ਬਣਾਉਣਾ ਹੈ।ਉਨ੍ਹਾਂ ਹਾਜ਼ਰ ਸਮੂਹ ਸਰਪੰਚ ਔਰਤਾਂ, ਮਾਸਟਰ ਮੋਟੀਵੇਟਰਾਂ ਨੂੰ ਕਿਹਾ ਕਿ ਉਹ ਪਿੰਡ ਪਿੰਡ ਵਿੱਚ ਜਾ ਕੇ ਚਲ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪਿੰਡਾਂ ਦੇ ਲੋਕਾਂ ਨੂੰ ਦੱਸਣ ਕਿ ਖੁਲੇ ਵਿੱਚ ਸ਼ੋਚ ਜਾਣਾ ਕਈ ਬਿਮਾਰੀਆਂ ਦਾ ਘਰ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਕਿ ਹਰ ਘਰ ਵਿੱਚ ਇਕ ਸੋਚਾਲਿਆ ਹੋਣਾ ਜਰੂਰੀ ਹੈ।ਉਨ੍ਹਾਂ ਨੇ ਹਾਜਰ ਮੋਟੀਵੇਟਰਾਂ ਦੀ ਪ੍ਰਸੰਸਾ ਵੀ ਕੀਤੀ ਕਿ ਜਿਹੜੀਆਂ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰ ਰਹੀਆਂ ਹਨ।ਰਵਿੰਦਰ ਸਿੰਘ ਨੇ ਇਸ ਮੌਕੇ ਵਧੀਆ ਕੰਮ ਕਰਨ ਵਾਲੀਆਂ ਸਰਪੰਚ ਔਰਤਾਂ, ਮੋਟੀਵੇਟਰਾਂ ਨੂੰ ਸਨਮਾਨਤ ਵੀ ਕੀਤਾ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media