Sunday, September 13, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੀਰੀਆ ਸਮੇਤ ਵਿਸ਼ਵ ਸ਼ਾਂਤੀ ਲਈ ਅਰਦਾਸ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੀਰੀਆ ਸਮੇਤ ਪੂਰੇ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ PPN0903201822ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਅਰਦਾਸ ਕੀਤੀ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਮੂਲ ਮੰਤਰ, ਗੁਰ ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।
    ਇਸ ਸਮੇਂ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਹਮੇਸ਼ਾਂ ਸਰਬੱਤ ਦਾ ਭਲਾ ਮੰਗਦੇ ਹਨ ਅਤੇ ਸਿੱਖ ਫਲਸਫਾ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ।ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੁਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ ਅਤੇ ਇਹ ਖ਼ਾਲਸਾ ਪੰਥ ਦੀ ਰਵਾਇਤ ਹੈ ਕਿ ਦੇਸ਼ ਦੁਨੀਆ ਵਿਚ ਜਦੋਂ ਵੀ ਕਿਧਰੇ ਕੋਈ ਅਜਿਹਾ ਅਣਮਨੁੱਖੀ ਵਰਤਾਰਾ ਵਰਤਦਾ ਹੈ ਤਾਂ ਸਿੱਖ ਕੌਮ ਸਰਬੱਤ ਦੇ ਭਲੇ ਲਈ ਅਰਦਾਸ ਕਰਦੀ ਹੈ।ਉਨ੍ਹਾਂ ਕਿਹਾ ਕਿ ਮਨੁੱਖਤਾ ਨੂੰ ਲੋਕਾਈ ਦੀ ਭਲਾਈ ਲਈ ਪਹੁੰਚ ਅਪਣਾਉਣੀ ਚਾਹੀਦੀ ਹੈ।
    ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਸੀਰੀਆ ਅੰਦਰ ਹੋ ਰਹੀ ਖਾਨਾਜੰਗੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਹਰ ਇੱਕ ਨੂੰ ਜੀਣ ਦਾ ਹੱਕ ਹੈ ਅਤੇ ਇਹ ਸੁਰੱਖਿਅਤ ਰਹਿਣਾ ਚਾਹੀਦਾ ਹੈ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਗਿਆਨੀ ਸਵਰਨ ਸਿੰਘ ਇੰਚਾਰਜ ਸਿੱਖ ਮਿਸ਼ਨ ਜੰਮੂ, ਗੁਰਬਚਨ ਸਿੰਘ ਇੰਚਾਰਜ ਦਫ਼ਤਰ ਸਕੱਤਰੇਤ, ਰਜਿੰਦਰ ਸਿੰਘ ਅਟਾਰੀ, ਸਤਿੰਦਰਪਾਲ ਸਿੰਘ ਅਤੇ ਹੋਰ ਮੌਜੂਦ ਸਨ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply