ਅੰਮਿ੍ਤਸਰ, 10 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ
ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਤੇ ਸਿੱਖ ਬੰਧੂ ਵੈਲਫੇਅਰ ਟਰੱਸਟ ਦੇ ਚੇਅਰਮੈਨ ਸੁਖਦੇਵ ਸਿੰਘ ਰਿਆਤ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਸਨਮਾਨਿਤ ਕੀਤਾ ਗਿਆ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਿਲਜੀਤ ਸਿੰਘ ਬੇਦੀ ਨੇ ਰਿਆਤ ਨੂੰ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਤੇ ਸ੍ਰੀ ਹਰਿਮੰਦਰ ਸਾਹਿਬ ਤਸਵੀਰ ਦੇ ਕੇ ਸਨਮਾਨਿਤ ਕੀਤਾ।ਸੁਖਦੇਵ ਸਿੰਘ ਰਿਆਤ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਾਸੋਂ ਰਾਮਗੜ੍ਹੀਆ ਬੁੰਗੇ ਲਈ ਪਰਕਰਮਾ ਵਿਚੋਂ ਰਾਹ ਦੇਣ ਲਈ ਮੰਗ ਵੀ ਰੱਖੀ ਤਾਂ ਜੋ ਸੰਗਤਾਂ ਲਈ ਇਤਿਹਾਸਕ ਬੁੰਗੇ ਦੇ ਦਰਸ਼ਨ ਕਰਨੇ ਸੁਖਾਲੇ ਹੋ ਸਕਣ। ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਸੁਖਦੇਵ ਸਿੰਘ ਰਿਆਤ ਨਵੀਂ ਦਿੱਲੀ ਵਿਚ ਸਰਗਰਮ ਸਿੱਖ ਆਗੂ ਵਜੋਂ ਵਿਚਰਦਿਆਂ ਸਿੱਖਾਂ ਦੀ ਬੇਹਤਰੀ ਲਈ ਲਈ ਜ਼ਮੀਨੀ ਪੱਧਰ ‘ਤੇ ਨਿਰੰਤਰ ਕਾਰਜਸ਼ੀਲ ਹਨ।ਇਸ ਸਮੇਂ ਦਲਜੀਤ ਸਿੰਘ ਦਿੱਲੀ, ਸਰਵਣ ਸਿੰਘ ਪੰਡੋਰੀ ਕੱਦ, ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media