Sunday, February 1, 2026

2 ਰੋਜ਼ਾ ‘ਤੀਜੇ ਖ਼ਾਲਸਾ ਕਾਲਜ ਯੂਥ ਫੈਸਟੀਵਲ-2018’ ਦਾ ਹੋਇਆ ਸ਼ਾਨਦਾਰ ਆਗਾਜ਼

ਮੈਨੇਜ਼ਮੈਂਟ ਵਿਦਿਆਰਥੀਆਂ ਦੇ ਹੁਨਰ ਨੂੰ ਉਭਾਰਣ ਲਈ ਕਰਦਾ ਰਹੇਗਾ ਯਤਨ – ਛੀਨਾ

PPN1003201813  ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ 10 ਮਾਰਚ ਤੱਕ ਚੱਲਣ ਵਾਲੇ 2 ਰੋਜ਼ਾ ‘ਤੀਜੇ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2018’ ਦਾ ਸ਼ਾਨਦਾਰ ਅਗਾਜ਼ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ  ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਜਿਸ ’ਚ ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਬਿਜਨੈਸ਼ ਸਟੱਡੀ ਐਂਡ ਟੈਕਨਾਲੋਜੀ, ਮੋਹਾਲੀ ਸਮੇਤ 12 ਕਾਲਜਾਂ ਤੋਂ ਸੈਂਕੜੇ ਵਿਦਿਆਰਥੀ ਬੜੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਅੱਜ ਅਗਾਜ਼ ਦੇ ਪਹਿਲੇ ਦਿਨ ਮੌਕੇ ਸ਼ਬਦ-ਭਜਨ, ਕਵਿਸ਼ਰੀ, ਗੀਤ-ਗਜ਼ਲ, ਰੰਗੋਲੀ, ਲੋਕ ਗੀਤ, ਹਿਸਟਰੀਓਨਿਕਸ-ਮੋਨੋ ਐਕਟਿੰਗ, ਫ਼ੈਂਸੀ ਡਰੈੱਸ, ਮਮਿਕਰੀ, ਸਕਿੱਟ, ਡਿਬੇਟ, ਪੋਸਟਰ ਮੇਕਿੰਗ, ਪੇਟਿੰਗ, ਮਹਿੰਦੀ, ਫੁਲਕਾਰੀ, ਰੰਗੋਲੀ, ਕਲੇਅ ਮਾਡਲਿੰਗ, ਕਾਰਟੂਨਿੰਗ, ਐਕਸ਼ਨ ਸਾਂਗ, ਡਾਂਸ ਗਰੁੱਪ, ਕੁਇਜ਼, ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ।PPN1003201814
     ਫੈਸਟੀਵਲ ਦੀ ਸ਼ੁਰੂਆਤ ਤੋਂ ਪਹਿਲਾਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕੀਤਾ ਗਿਆ। ਉਪਰੰਤ  ਛੀਨਾ ਨੇ ਕਿਹਾ ਕਿ ਸਮੇਂ-ਸਮੇਂ ’ਤੇ ਵਿਦਿਆਰਥੀਆਂ ਦੇ ਹੁਨਰ ਉਭਾਰਣ ਲਈ ਅਜਿਹੇ ਮੰਚ ਵਿੱਦਿਅਕ ਸੰਸਥਾਵਾਂ ’ਚ ਮੁਹੱਈਆ ਹੋਣਾ ਅਤਿ ਲਾਜ਼ਮੀ ਹੈ। ਇਸੇ ਮਨਸ਼ੇ ਤਹਿਤ ਖ਼ਾਲਸਾ ਮੈਨੇਜ਼ਮੈਂਟ ਸਮੇਂ ਦੀ ਲੋੜ ਮੁਤਾਬਕ ਅਜਿਹੇ ਅਹਿਮ ਫ਼ੈਸਲੇ ਲੈਂਦੀ ਰਹਿੰਦੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਪ੍ਰਤਿਭਾ ਅਤੇ ਵਿੱਦਿਅਕ ਪੱਖੋਂ ਉਭਾਰ ਸਕੇ। ਜਿਸ ਨੂੰ ਮੁੱਖ ਰੱਖਦਿਆਂ ‘ਖ਼ਾਲਸਾ ਕਾਲਜਜ਼’ ਮੈਨੇਜ਼ਮੈਂਟ ਦੁਆਰਾ ਕੀਤੇ ਗਏ ਐਲਾਨ ਮੁਤਾਬਕ ਵਿੱਦਿਅਕ ਢਾਂਚੇ ਦੀ ਮਜ਼ਬੂਤੀ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਹਰੇਕ ਸਾਲ ਯੂਥ ਫੈਸਟੀਵਲ ਤੇ ਹੋਰ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।
     ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਮੈਨੇਜ਼ਮੈਂਟ ਦੁਆਰਾ ਉਲੀਕੇ ਗਏ ‘ਯੂਥ ਫੈਸਟੀਵਲ’ ਸਬੰਧੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਇਕ ਉੱਚ ਮੰਚ ਮੁਹੱਈਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਦੀ ਕਲਾ ਦਾ ਤਜ਼ਰਬਾ ਵਧੇਗਾ ਅਤੇ ਆਪਣੀਆਂ ਖਾਮੀਆਂ ਤੋਂ ਸੇਧ ਲੈਂਦੇ ਹੋਏ ਆਪਣੇ-ਆਪ ਮਾਹਿਰ ਬਣਾਉਣ ਲਈ ਜਦੋਂ-ਜਹਿਦ ਕਰ ਸਕਣਗੇ। ਉਨ੍ਹਾਂ ਇਸ ਮੌਕੇ ਹਾਜ਼ਰ ਸਮੂੰਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਜੀ ਆਇਆ।
     ਫੈਸਟੀਵਲ ਦੌਰਾਨ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ ਆਦਿ ਨੇ ਮੈਨੇਜ਼ਮੈਟ ਵੱਲੋਂ ਉਲੀਕੇ ਪ੍ਰੋਗਰਾਮ ਦਾ ਸ਼ਲਾਘਾ ਕਰਦਿਆਂ ਲਏ ਫ਼ੈਸਲੇ ਦਾ ਸਵਾਗਤ ਕੀਤਾ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ  ਸਰਦੂਲ ਸਿੰਘ ਮੰਨਨ, ਸੁਖਦੇਵ ਸਿੰਘ ਅਬਦਾਲ, ਯੂਥ ਫੈਸਟੀਵਲ ਦੇ ਕੋਆਰਡੀਨੇਟਰ ਡਾ. ਜਤਿੰਦਰ ਕੌਰ, ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ ਵੀ ਮੌਜ਼ੂਦ ਸਨ। ਪ੍ਰੋਗਰਾਮ ’ਚ ਜੱਜ ਸਾਹਿਬਾਨ ਦੀ ਭੂਮਿਕਾ ਸ੍ਰੀਮਤੀ ਪੁਖਰਾਜ, ਸ੍ਰੀਮਤੀ ਵੀਨਸ ਤਨੇਜਾ, ਡਾ. ਰਾਜੇਸ਼ ਸ਼ਰਮਾ, ਸ੍ਰੀਮਤੀ ਮੋਨਿਕਾ,  ਕੁਲਵੰਤ ਸਿੰਘ,  ਸੁਖਪਾਲ ਸਿੰਘ, ਡਾ. ਰੁਪਿੰਦਰ ਕੌਰ, ਡਾ. ਸੁਨੀਲਾ, ਡਾ. ਦਰਿਆ, ਸ੍ਰੀ ਰਾਹੁਲ ਆਰ. ਜੇ., ਸ੍ਰੀਮਤੀ ਸੁਖਵਿੰਦਰ ਵਿਰਕ,  ਗੁਰਤੇਜ ਆਦਿ ਵੱਲੋਂ ਨਿਭਾਈ ਗਈ।PPN1003201815
     ਯੁਵਕ ਮੇਲੇ ’ਚ ਖ਼ਾਲਸਾ ਕਾਲਜ, ਖਾਲਸਾ ਕਾਲਜ ਆਫ਼ ਐਜੂਕੇਸ਼ਨ, ਖਾਲਸਾ ਕਾਲਜ ਚਵਿੰਡਾ ਦੇਵੀ, ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਲਾਅ, ਖਾਲਸਾ ਕਾਲਜ ਆਫ਼ ਇੰਜੀ. ਐਂਡ ਟੈਕਨੋਲੋਜੀ, ਖਾਲਸਾ ਕਾਲਜ ਆਫ਼ ਨਰਸਿੰਗ, ਖਾਲਸਾ ਕਾਲਜ ਆਫ਼ ਫਾਰਮੇਸੀ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ, ਹੇਰ ਆਦਿ ਨੇ ਭਾਗ ਲਿਆ। ਫੈਸਟੀਵਲ ਸਬੰਧੀ ਵਿਦਿਆਰਥੀਆਂ ’ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਕਰਕੇ ਕਾਲਜ ਦੇ ਵਿਹੜਾ ਦਿਲਕਸ਼ ਨਜ਼ਰੀ ਆ ਰਿਹਾ ਹੈ।ਪ੍ਰੋਗਰਾਮ ਦੌਰਾਨ ਉਕਤ ਸਮੂਹ ਕਾਲਜਾਂ ਦੇ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Check Also

ਆਰ.ਆਰ.ਆਰ ਕੰਪਨੀ ਨਾਲ ਠੋਸ ਕਚਰਾ ਇਕੱਠਾ ਕਰਨ ਸਬੰਧੀ ਸਮੀਖਿਆ ਮੀਟਿੰਗ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ …

Leave a Reply