Thursday, October 8, 2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮੈਡੀਕਲ ਵਾਰਡ ਨੰ:7 ਵਿਚ ਇਲਾਜ ਦੌਰਾਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਪਤੇ ਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ। ਮਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੁਰਦਾ ਘਰ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 54/55 ਸਾਲ ਕੇਸ ਦਾੜੀ ਰੱਖੇ ਹੋਏ ਕੱਦ 5-6/7 ਫੁੱਟ ਖੱਬੀ ਲੱਤ `ਤੇ ਸੱਟ ਦਾ ਨਿਸ਼ਾਨ ਕਮੀਜ ਗਰੇਅ  ਡੱਬੀਦਾਰ ਲਾਲ ਨੀਲਾ ਡੱਬੀਦਾਰ ਪਜਾਮਾ ਪਾਇਆ ਹੋਇਆ।ਕੇਸ ਦਾੜੀ ਚਿੱਟੇ ਰੰਗ ਦੀ ਪਥੂਈ ਪਾਈ ਹੋਈ ਹੈ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ ਤਾਂ ਬਲਵਿੰਦਰ ਸਿੰਘ ਏ.ਐਸ.ਆਈ ਗਲਿਆਰਾ ਪੁਲਿਸ ਚੌਕੀ ਨਾਲ ਸੰਪਰਕ ਕਰ ਸਕਦਾ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply