ਨਵੇਂ ਬਣੇ ਆਡੀਟੋਰੀਅਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਸਿਹਤ ਅਤੇ ਮੈਡੀਕਲ ਸਿੱਖਿਆ ਮੰਤਰੀ ਬ੍ਰਹਮ ਮਹਿੰਦਰਾ ਨੇ ਸਥਾਨਕ ਸਰਕਾਰੀ ਡੈਂਟਲ ਕਾਲਜ ਨੂੰ 10 ਲੱਖ ਰੁਪਏ
ਦੇਣ ਦਾ ਐਲਾਨ ਕਰਦੇ ਹੋਏ ਵਾਅਦਾ ਕੀਤਾ ਕਿ ਆਉਂਦੇ ਬਜਟ ਸੈਸ਼ਨ ਵਿਚ ਇਸ ਕਾਲਜ ਨੂੰ 13 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਬੀਤੀ ਸ਼ਾਮ ਡੈਂਟਲ ਕਾਲਜ ਵਿਖੇ ਸਲਾਨਾ ਇਨਾਮ ਵੰਡ ਸਮਾਗਮ ‘ਉਡਾਣ’ ਵਿਚ 250 ਡੈਂਟਲ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕਰਨ ਉਚੇਚੇ ਤੌਰ ’ਤੇ ਪਹੁੰਚੇ ਸਿਹਤ ਮੰਤਰੀ ਨੇ ਇਸ ਮੌਕੇ ਕਾਲਜ ’ਚ ਬਣੇ ਆਡੀਟੋਰੀਅਮ ਦਾ ਉਦਘਾਟਨ ਵੀ ਕੀਤਾ।
ਇਨਾਮ ਵੰਡ ਸਮਾਗਮ ਵਿਚ ਬੋਲਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਡੈਂਟਲ ਕਾਲਜ ਦੀਆਂ ਆਉਂਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ ਅਤੇ ਆਉਂਦੇ ਬਜਟ ਵਿੱਚ ਡੈਂਟਲ ਕਾਲਜ ਦੇ ਰੱਖ ਰਖਾਵ ਲਈ 13 ਕਰੋੜ ਰੁਪਏ ਦਿੱਤੇ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਬਾਰੇ ਉਨ੍ਹਾਂ ਨੂੰ ਪੂਰਾ ਗਿਆਨ ਹੈ ਅਤੇ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਪਿਛਲੇ 10 ਸਾਲਾਂ ਦੌਰਾਨ ਨਾ ਤਾਂ ਕੋਈ ਵਿਭਾਗੀ ਪ੍ਰਮੋਸ਼ਨ ਕਮੇਟੀ ਦੀ ਮੀਟਿੰਗ ਹੋਈ ਅਤੇ ਨਾ ਹੀ ਕੋਈ ਸਰਕਾਰ ਵਲੋਂ ਭਰਤੀ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਮੈਂ ਬਿਨਾਂ ਕਿਸੇ ਦਬਾਅ ਅਤੇ ਪੱਖਪਾਤ ਦੇ ਸੀਨੀਆਰਤਾ ਸੂਚੀ ਨੂੰ ਜਾਰੀ ਕੀਤਾ ਹੈ।
ਸਿਹਤ ਮੰਤਰੀ ਨੇ ਡੈਂਟਲ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਡਾਕਟਰ ਬਣਨ ਉਪਰੰਤ ਆਪਣੇ ਸੂਬੇ ਵਿੱਚ ਹੀ ਪ੍ਰੈਕਟਿਸ ਕਰਨ ਅਤੇ ਲੋਕਾਂ ਦੀ ਸੇਵਾ ਕਰਨ।ਸਿਹਤ ਮੰਤਰੀ ਨੇ ਕਿਹਾ ਕਿ 31 ਮਾਰਚ ਤੱਕ ਡੀ.ਪੀ.ਸੀ ਦੀਆਂ ਮੀਟਿੰਗਾਂ ਜ਼ਰੂਰ ਹੋਣਗੀਆਂ ਅਤੇ ਆਉਂਦੇ ਸਮੇਂ ਦੌਰਾਨ ਨਵੀਂ ਭਰਤੀ ਵੀ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਸੁਨੀਲ ਦੱਤੀ ਹਲਕਾ ਵਿਧਾਇਕ ਉੱਤਰੀ, ਡਾ: ਰਾਜ ਬਹਾਦੁਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ, ਡਾ: ਅਵਨੀਸ਼ ਕੁਮਾਰ ਡਾਇਰੈਕਟਰ ਰਿਸਰਚ ਐਂਡ ਮੈਡੀਕਲ, ਡਾ: ਜੀਵਨ ਲਤਾ ਪਿ੍ਰੰਸੀਪਲ ਡੈਂਟਲ ਕਾਲਜ, ਡਾ: ਤੇਜ਼ਬੀਰ ਸਿੰਘ ਪ੍ਰਿੰਸੀਪਲ ਮੈਡੀਕਲ ਕਾਲਜ, ਡਾ: ਪੁਨੀਤ ਗਿਰਧਰ ਜੁਆਇੰਟ ਡਾਇਰੈਕਟਰ ਡੀਆਰਐਮਈ, ਸ੍ਰੀਮਤੀ ਨਰਿੰਦਰ ਕੌਰ ਸਿਵਲ ਸਰਜਨ, ਡਾ: ਸ਼ਰਨਜੀਤ ਕੌਰ ਡਿਪਟੀ ਡਾਇਰੈਕਟਰ ਡੈਂਟਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਡਾਕਟਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media