Saturday, March 15, 2025
Breaking News

ਯਾਦਗਾਰੀ ਹੋ ਨਿੱਬੜਿਆ 2 ਰੋਜ਼ਾ ‘ਤੀਜ਼ਾ ਖ਼ਾਲਸਾ ਕਾਲਜ ਯੂਥ ਫੈਸਟੀਵਲ-2018’

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 9 ਮਾਰਚ ਤੋਂ ਸ਼ੁਰੂ ਹੋਏ 2 ਰੋਜ਼ਾ ‘ਤੀਜ਼ਾ ਖ਼ਾਲਸਾ PPN1103201808ਕਾਲਜਜ਼ ਯੂਥ ਫੈਸਟੀਵਲ-2018’ ਅੱਜ ਆਪਣੇ ਮਿੱਠੇ ਪਲਾਂ ਦੀ ਸੁੰਗਧੀ ਬਿਖੇਰਦਿਆਂ ਹੋਇਆ ਯਾਦਗਾਰ ਹੋ ਨਿੱਬੜਿਆ।ਇਸ ਮੌਕੇ ਉਚੇਚੇ ਤੌਰ ’ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕਰਨ ਲਈ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਿੱਥੇ ਮੁਕਾਬਲੇ ਦੌਰਾਨ ਆਪਣੇ ਪ੍ਰਤਿਭਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ, ਉਥੇ ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕੀਤਾ।ਕਿਉਂਕਿ ਮੰਚ ’ਤੇ ਮੁਕਾਬਲੇਬਾਜ਼ੀ ਬੱਚਿਆਂ ਨੂੰ ਆਪਣੇ ਹੁਨਰ ’ਚ ਨਿਖਾਰਣ ਲਈ ਮੌਕਾ ਪ੍ਰਦਾਨ ਕਰਦੀ ਹੈ।
     9 ਮਾਰਚ ਤੋਂ ਸ਼ੁਰੂ ਇਸ ਫੈਸਟੀਵਲ ਦੇ ਅੱਜ ਅਖ਼ੀਰਲੇ ਦਿਨ ਖ਼ਾਲਸਾ ਕਾਲਜ ਨੇ ਓਵਰ ਆਲ ਟਰਾਫ਼ੀ ’ਤੇ ਕਬਜ਼ਾ ਕਰਦਿਆਂ ਆਪਣਾ ਸਿੱਕਾ ਜਮਾਇਆ।ਜਦ ਕਿ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਫ਼ਸਟ ਰਨਰਅੱਪ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਸੈਕਿੰਡ ਰਨਰਅੱਪ ਰਿਹਾ।ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ 12 ਕਾਲਜਾਂ ਤੋਂ ਸੈਂਕੜੇ ਵਿਦਿਆਰਥੀਆਂ ਫੈਸਟੀਵਲ ’ਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਛੀਨਾ ਨੇ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ।
     ਫ਼ੈਸਟੀਵਲ ਮੌਕੇ ਸ਼ਬਦ-ਭਜ਼ਨ ਮੁਕਾਬਲੇ ’ਚ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਕਵਿਸ਼ਰੀ ’ਚ ਖ਼ਾਲਸਾ ਕਾਲਜ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮਨ ਅਤੇ ਖ਼ਾਲਸਾ ਕਾਲਜ ਫ਼ਾਰਮੇਸੀ, ਗੀਤ-ਗਜ਼ਲ ’ਚ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਫ਼ੋਕ ਸਾਂਗ ’ਚ ਖ਼ਾਲਸਾ ਕਾਲਜ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ, ਹੇਰ, ਫ਼ੈਂਸੀ ਡਰੈੱਸ ’ਚ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ, ਮਮਿਕਰੀ ’ਚ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਸਕਿੱਟ ’ਚ ਖ਼ਾਲਸਾ ਕਾਲਜ ਆਫ਼ ਇੰਜ਼:, ਮੈਨੇਜ਼ਮੈਂਟ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅਤੇ ਖ਼ਾਲਸਾ ਕਾਲਜ, ਡਿਬੇਟ ’ਚ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅਤੇ ਖ਼ਾਲਸਾ ਕਾਲਜ ਇੰਜ਼ੀਨੀਅਰ, ਮੈਨੇਜ਼ਮੈਂਟ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ, ਕੁਇਜ਼ ’ਚ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅਤੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਮੈਨੇਜ਼ਮੈਂਟ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ, ਪੇਟਿੰਗ ’ਚ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅਤੇ ਖ਼ਾਲਸਾ ਆਫ਼ ਫ਼ਾਰਮੇਸੀ, ਪੋਸਟਰ ਮੇਕਿੰਗ ’ਚ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਕਾਰਟੂਨਿੰਗ ’ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ, ਮਹਿੰਦੀ ’ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਫੁਲਕਾਰੀ ’ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਐਕਟਿੰਗ ਸਾਗ ’ਚ ਖ਼ਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜਨੈਸ ਸਟੱਡੀ, ਮੋਹਾਲੀ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
 
2 ਰੋਜ਼ਾ ਫੈਸਟੀਵਲ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵੀਸ਼ਰੀ, ਗੀਤ-ਗਜ਼ਲ, ਫੋਕ ਸੋਗ, ਫੈਂਸੀ ਡਰੈੱਸ (ਪੰਜਾਬੀ ਪਹਿਰਾਵਾ), ਮਮਿਕਰੀ, ਮੋਨੋ ਐਕਟਿੰਗ, ਰੰਗੋਲੀ, ਮਹਿੰਦੀ, ਫੁਲਕਾਰੀ, ਡਿਬੇਟ, ਕੁਇਜ਼, ਪੇਟਿੰਗ, ਪੋਸਟਰ ਮੇਕਿੰਗ, ਕਾਰਟੂਨਿੰਗ, ਕਾਲਜ, ਕਲੇਅ ਮਾਡਲਿੰਗ ਅਤੇ ਸਕਿੱਟ ਦੀ ਪੇਸ਼ਕਾਰੀ ਦਿੱਤੀ ਅਤੇ ਅਖ਼ਰੀਲੇ ਦਿਨ ਭੰਗੜਾ, ਗਿੱਧਾ, ਕੁਇਜ਼ ਮਕਾਬਲਾ, ਐਕਟਿੰਗ ਸਾਂਗ ਅਤੇ ਡਾਂਸ ਗਰੁੱਪ ਆਦਿ ’ਚ ਵਿਦਿਆਰਥੀਆਂ ਆਪਣੇ ਕਲਾ ਦਾ ਮੁਜ਼ਾਹਰਾ ਕੀਤਾ।ਪ੍ਰੋਗਰਾਮ ’ਚ ਅੱਜ ਅਖ਼ਰੀਲੇ ਦਿਨ ਜੱਜ ਸਾਹਿਬਾਨ ਦੀ ਭੂਮਿਕਾ ਡਾ. ਰਿੰਪੀ ਅਗਰਵਾਲ (ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ, ਜਲੰਧਰ), ਸ੍ਰੀਮਤੀ ਲਤਿਕਾ (ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਰੋਡ), ਮਾਸਟਰ ਮੋਹਨ ਲਾਲ (ਡਾਂਸ ਆਰਟਿਸਟ) ਅਤੇ ਸ੍ਰੀ ਕੁਮਾਰ ਸੰਭਵ ਸੀਨੀਅਰ ਲੈਕਚਰਾਰ ਆਈ.ਬੀ.ਟੀ ਇੰਸਟੀਚਿੳਟ ਪ੍ਰਾ: ਲਿਮ: ਵਲੋਂ ਨਿਭਾਈ ਗਈ।
 
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਕਿਹਾ ਕਿ ਮੁਕਾਬਲੇ ਬਹੁਤ ਹੀ ਦਿਲਚਸਪ ਸਨ ਕਿਉਂਕਿ ਸਮੂਹ ਖ਼ਾਲਸਾ ਸੰਸਥਾਵਾਂ ਪਹਿਲਾਂ ਹੀ ਵੱਖ ਵੱਖ ਯੂਨੀਵਰਸਿਟੀਆਂ ਨਾਲ ਸਬੰਧਿਤ ਹੋਣ ’ਤੇ ਆਣੇ ਆਪਣੇ ਖੇਤਰ ’ਚ ਚੈਂਪੀਅਨ ਹਨ, ਇਸ ਲਈ ਇਹ ਮੁਕਾਬਲਾ ਇਕ ਤਰ੍ਹਾਂ ਨਾਲ ਚੈਂਪੀਅਨਸ ਦਾ ਮੁਕਾਬਲਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਮੈਨੇਜ਼ਮੈਂਟ ਦੁਆਰਾ ਹਰ ਸਾਲ ਉਲੀਕੇ ਗਏ ‘ਯੂਥ ਫੈਸਟੀਵਲ’ ਸਬੰਧੀ ਧੰਨਵਾਦ ਕੀਤਾ।
 
ਯੁਵਕ ਮੇਲੇ ’ਚ ਖਾਲਸਾ ਕਾਲਜ ਚਵਿੰਡਾ ਦੇਵੀ, ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਲਾਅ, ਖਾਲਸਾ ਕਾਲਜ ਆਫ਼ ਇੰਜੀ. ਐਂਡ ਟੈਕਨੋਲੋਜੀ, ਖਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ, ਹੇਰ ਆਦਿ ਨੇ ਵੀ ਭਾਗ ਲਿਆ। ਫੈਸਟੀਵਲ ਸਬੰਧੀ ਵਿਦਿਆਰਥੀਆਂ ’ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਕਰਕੇ ਕਾਲਜ ਦੇ ਵਿਹੜਾ ਦਿਲਕਸ਼ ਨਜ਼ਰੀ ਆ ਰਿਹਾ ਹੈ।
 
ਫੈਸਟੀਵਲ ਦੌਰਾਨ ਕੌਂਸਲ ਦੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰਿੰ: ਨਾਨਕ ਸਿੰਘ, ਪ੍ਰਿੰ: ਡਾ. ਹਰਭਜਨ ਸਿੰਘ, ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਅੰਡਰ ਸੈਕਟਰੀ ਡੀ. ਐਸ. ਰਟੌਲ ਤੋਂ ਇਲਾਵਾ ਕਾਲਜਾਂ ਦਾ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …

Leave a Reply