Monday, September 14, 2026

ਕਾਂਗਰਸ ਦੀ ਧੱਕੇਸ਼ਾਹੀ ਦਾ ਜਵਾਬ ਲੋਕ 2019 ਦੀਆਂ ਚੋਣਾਂ ਵਿੱਚ ਦੇਣਗੇ – ਸਰਬਜੀਤ ਪਪੜੌਦੀ

ਸਮਰਾਲਾ, 11 ਮਾਰਚ (ਪੰਜਾਬ ਪੋਸਟ- ਕੰਗ) – ਕਾਂਗਰਸ ਨੇ ਕਰੀਬ ਇੱਕ ਸਾਲ ਪਹਿਲਾਂ ਪੰਜਾਬ ਦੀ ਸੱਤਾ ਹਾਸਲ ਕਰਨ ਲਈ ਭੋਲੇ ਭਾਲੇ ਲੋਕਾਂ ਨੂੰ ਭਰਮਾ ਕੇ ਜੋ PPN1103201810ਝੂਠੇ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਦੀ ਫੂਕ ਨਿਕਲਣੀ ਸ਼ੁਰੂ ਹੋ ਗਈ ਅਤੇ ਲੋਕੀਂ ਆਪਣੀ ਵੋਟ ਦਾ ਗਲਤ ਇਸਤੇਮਾਲ ਕਰਕੇ ਹੁਣ ਪਛਤਾ ਰਹੇ ਹਨ ਇਸ ਗੱਲ ਦਾ ਪ੍ਰਗਟਾਵਾ ਸਰਬਜੀਤ ਸਿੰਘ ਪਪੜੌਦੀ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜਕਲ ਪੰਜਾਬ ਅੰਦਰ ਕਾਂਗਰਸ ਦੀਆਂ ਪੋਲ ਖੋਲ ਰੈਲੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਕੇ, ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਗਲਤੀ ਦਾ ਅਹਿਸਾਸ ਕਰਵਾ ਰਹੇ ਹਨ।ਕਾਂਗਰਸ ਸਰਕਾਰ ਜੋ ਝੂਠ ਦੇ ਵਾਅਦਿਆਂ ਤੇ ਖੜ੍ਹੀ ਹੋਈ ਸੀ, ਹੁਣ ਡਗਮਗਾ ਚੁੱਕੀ ਹੈ ਅਤੇ ਇਨ੍ਹਾਂ ਦੇ ਵਿਧਾਇਕਾਂ ਦੇ ਹੱਥ ਪੱਲੇ ਵੀ ਕੁੱਝ ਨਹੀਂ ਲੱਗ ਰਿਹਾ, ਉਹ ਆਪਣੀ ਕਮਾਈ ਦਾ ਸਾਧਨ ਰੇਤੇ ਅਤੇ ਗੈਰ ਕਾਨੂੰਨੀ ਮਾਈਨਿੰਗ ਵਿੱਚੋਂ ਕੱਢਣ ਲੱਗੇ ਹਨ।ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਦਾ ਹਰੇਕ ਵਰਗ ਕਾਂਗਰਸ ਸਰਕਾਰ ਤੋਂ ਬੇਹੱਦ ਦੁਖੀ, ਨਿਰਾਸ਼ ਅਤੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ, ਪੰਜਾਬ ਦੇ ਲੋਕ ਕਾਂਗਰਸ ਦੀਆਂ ਗਲਤ ਨੀਤੀਆਂ ਦਾ ਜਵਾਬ 2019 ਦੀਆਂ ਲੋਕ ਸਭਾ ਚੋਣਾਂ ਵੇਲੇ ਜਰੂਰ ਦੇਣਗੇ ਅਤੇ ਕਾਂਗਰਸ ਦੇ ਜੁਮਲਿਆਂ ਵਿੱਚ ਨਹੀਂ ਆਉਣਗੇ।ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਤੋਰਨ ਲਈ ਕੇਵਲ ਬਾਦਲ ਸਰਕਾਰ ਹੀ ਅਜਿਹੀ ਸਰਕਾਰ ਹੈ, ਜੋ ਪੰਜਾਬ ਦਾ ਵਿਕਾਸ ਕਰ ਸਕਦੀ ਹੈ।ਪੰਜਾਬ ਦੇ ਲੋਕ ਮੁੜ ਬਾਦਲ ਸਰਕਾਰ ਲਿਆਉਣ ਲਈ ਉਤਾਵਲੇ ਹੋਏ ਪਏ ਹਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply