Monday, October 12, 2026

ਨਰਿੰਦਰਪਾਲ ਸਿੰਘ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਸਨਮਾਨ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੱਤਰਕਾਰੀ ਵਿਚ ਚੰਗਾ ਨਾਮਨਾ ਖੱਟਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਚਾਰਕ ਨਰਿੰਦਰਪਾਲ PPN1203201804ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਏ।ਦਫਤਰ ਸ੍ਰੋਮਣੀ ਕਮੇਟੀ ਵਿਖੇ ਪਹੁੰਚਣ ਤੇ ਦਿਲਜੀਤ ਸਿੰਘ ਬੇਦੀ ਨੇ ਉਨ੍ਹਾਂ ਨੂੰ ਪੁਸਤਕਾਂ ਭੇਟ ਕਰ ਕੇ ਸਨਮਾਨਿਤ ਕੀਤਾ।ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਨਰਿੰਦਰਪਾਲ ਸਿੰਘ ਨੇ ਅਮਰੀਕਾ ਵਿਚ ਜਿਥੇ ਪੱਤਰਕਾਰੀ ਵਿਚ ਚੰਗਾ ਨਾਮ ਬਣਾਇਆ ਹੈ, ਉਥੇ ਉਹ ਸਿੱਖ ਧਰਮ ਦੇ ਪ੍ਰਚਾਰ ਲਈ ਵੀ ਮੋਹਰੀ ਰੋਲ ਨਿਭਾਅ ਰਹੇ ਹਨ।ਨਰਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਵੀ ਸੇਵਾ ਕੀਤੀ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਉਹ ਅਮਰੀਕਾ ਵਿਚ ਸੇਵਾਵਾਂ ਨਿਭਾ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗੀ ਬਣ ਕੇ ਰਹੇ ਹਨ ਅਤੇ ਅਗੋਂ ਵੀ ਸਹਿਯੋਗੀ ਰਹਿਣਗੇ।ਇਸ ਮੌਕੇ ਉਨ੍ਹਾਂ ਨਾਲ ਹਰਭਜਨ ਸਿੰਘ ਵਕਤਾ, ਦਲਬੀਰ ਸਿੰਘ ਤੇ ਹੋਰ ਹਾਜ਼ਰ ਸਨ।
 

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply