ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਪ੍ਰਿੰ: ਅੰਜਨਾ ਗੁਪਤਾ ਦੀ ਅਗਵਾਈ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਵਿੱਚ ਨਗਰ ਨਿਗਮ ੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਮੁੱਖ ਮਹਿਮਾਨ ਸਨ, ਜਦਕਿ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੁਮਨ ਮਹਾਜਨ ਅਤੇ ਉਪ ਪ੍ਰਧਾਨ ਨੌਨਿਸ਼ ਬਹਿਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ।
ਪ੍ਰਿ: ਅੰਜਨਾ ਗੁਪਤਾ ਨੇ ਹਾਜ਼ਰ ਪਤਵੰਤਿਆਂ ਦਾ ਸਵਾਗਤ ਗੁਲਦਸਤੇ ਭੇਂਟ ਕਰਕੇ ਕੀਤਾ।ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਸੋਨਾਲੀ ਗਿਰੀ ਵਲੋਂ ਸ਼ਹਿਰ ਦੇ ਵਿਕਾਸ ਅਤੇ ਸੁਧਾਰ ਦੇ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਾਸੀਆਂ ਦੇ ਲਈ ਮਾਣ ਵਾਲੀ ਗੱਲ ਹੈ ਕਿ ਸੋਨਾਲੀ ਗਿਰੀ ਵਰਗੀ ਪ੍ਰਤਿਭਾਸ਼ਾਲੀ ਔਰਤ ਨੇ ਸ਼ਹਿਰ ਦਾ ਕਾਰਜਭਾਰ ਸੰਭਾਲਿਆ ਹੈ ।
ਸ੍ਰੀਮਤੀ ਸੋਨਾਲੀ ਗਿਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮਾਜ ਦੇ ਵਿਕਾਸ ਵਿੱਚ ਨਾਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਤੇ ਨਾਰੀ ਵਿੱਚ ਸਮਾਜ ਨੂੰ ਬਦਲਣ ਦੀ ਸ਼ਕਤੀ ਹੈ।ਉਨ੍ਹਾਂ ਸਵੱਛਤਾ ਦੀ ਮਹੱਤਤਾ `ਤੇ ਵਿਸ਼ੇਸ਼ ਜੋਰ ਦਿੰਦੇ ਹੋਏ ਕਿਹਾ ਕਿ ਗੰਦਗੀ ਕਈ ਰੋਗਾਂ ਦੀ ਜੜ੍ਹ ਹੈ। ਨਗਰ ਨਿਗਮ ਦਾ ਮਨੋਰਥ ਅੰਮ੍ਰਿਤਸਰ ਸ਼ਹਿਰ ਨੂੰ ਗੰਦਗੀ ਤੋਂ ਮੁਕਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਨਗਰ ਦੇ ਸਫਾਈ ਕਰਮਚਾਰੀਆਂ ਨੂੰ 200 ਸੁਰੱਖਿਆ ਕਿੱਟਾਂ ਦਿਤੀਆਂ ਜਾਣਗੀਆਂ ਤਾਂ ਕਿ ਸੀਵਰੇਜ ਦੀ ਸਫਾਈ ਕਰਦੇ ਸਮੇਂ ਉਨ੍ਹਾਂ ਦੀ ਜਾਨ ਸੁਰੱਖਿਅਤ ਰਹੇ।
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕਮਿਸ਼ਨਰ ਸੋਨਾਲੀ ਗਿਰੀ ਤੇ ਪ੍ਰਿੰ: ਅੰਜਨਾ ਗੁਪਤਾ ਨੂੰ ਉਨ੍ਹਾਂ ਦੀ ਯੋਗਤਾ ਅਤੇ ਆਪਣੇ-ਆਪਣੇ ਖੇਤਰ ਵਿੱਚ ਦਿੱਤੇ ਯੋਗਦਾਨ ਲਈ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਸੁਮਨ ਮਹਾਜਨ ਨੇ ਕਿਹਾ ਕਿ ਮਹਿਲਾਵਾਂ ਨੂੰ ਈਸ਼ਵਰ ਵਲੋਂ ਦਿੱਤੀ ਸ਼ਕਤੀ ਸਾਡੇ ਅੰਦਰ ਆਤਮ ਵਿਸ਼ਵਾਸ਼ ਜਗਾਉਂਦੀ ਹੈ। ਉਹ ਘਰ ਦੀ ਚਾਰ-ਦੁਆਰੀ ਤੋਂ ਬਾਹਰ ਨਿਕਲ ਕੇ ਆਜੀਵੀਕਾ ਕਮਾਉਣ ਲਈ ਵੀ ਪੂਰੀ ਯੋਗ ਹੈ।ਇਸ ਮੌਕੇ ਜੇ.ਐਸ ਨਾਗਪਾਲ, ਅਰੁਨ ਗੁਪਤਾ, ਏ.ਐਨ ਚਾਬਾ, ਸੁਧੀਰ ਬਜਾਜ ਅਤੇ ਅਸ਼ੋਕ ਧਵਨ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …