ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਚੌਥਾ ਸਮੈਸਟਰ ਦੇ ਵਿਦਿਆਰਥੀ ਮੇਘਨਾ, ਅੰਮ੍ਰਿਤਪਾਲ ਸਿੰਘ ਅਤੇ ਜਸਕਰਨ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਰਾਜ ਪੱਧਰ ’ਤੇ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ’ਚ ਕਾਲਜ ’ਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਪਲੱਬਧੀ ਲਈ ਮੁਬਾਰਕਬਾਦ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਇਹੋ ਜਿਹੇ ਇਮਤਿਹਾਨ ਬੱਚਿਆਂ ਨੂੰ ਨੈਤਿਕਤਾ ਤੇ ਧਰਮ ਨਾਲ ਜੋੜਦੇ ਹਨ ਜੋ ਕਿ ਜ਼ਿੰਦਗੀ ’ਚ ਇਕ ਅਹਿਮ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸਰਟੀਫਿਕੇਟ ਤੇ ਮੈਡਲਾਂ ਨਾਲ ਸਨਮਾਨਿਆ ਗਿਆ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …