ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਮੈਕਸੀਕੋ ਵਿਖੇ ਚਲ ਰਹੇ ਵਿਸ਼ਵ ਨਿਸ਼ਾਨੇਬਾਜ਼ੀ ਕੱਪ ’ਚ ਇਕ ਨਵਾਂ ਇਤਿਹਾਸ ਸਿਰਜਿਆ ਹੈ।ਉਸ ਨੇ 50 ਮੀਟਰ ਰਾਈਫ਼ਲ ਮੁਕਾਬਲਿਆਂ ਵਿੱਚ ਭਾਰਤ ਦੀ ਝੋਲੀ ’ਚ ਸੋਨੇ ਦਾ ਤਮਗ਼ਾ ਜਿੱਤ ਕੇ ਪਾਉਂਦਿਆ ਕਾਲਜ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸੋਨ ਤਮਗ਼ਾ ਜੇਤੂ ਅਖਿਲ ਸ਼ੇਰਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਨੂੰ ਹਮੇਸ਼ਾਂ ਅਜਿਹੇ ਖਿਡਾਰੀਆਂ ’ਤੇ ਮਾਣ ਹੈ ਅਤੇ ਵਿਦਿਆਰਥੀਆਂ ਨੂੰ ਖੇਡਾਂ ਸਬੰਧੀ ਸਾਰੀਆਂ ਸਹੂਲਤਾਂ ਪ੍ਰਦਾਨ ਕਰਦਾ ਹੈ।ਇਸੇ ਕਰਕੇ ਖੇਡਾਂ ਦੇ ਖੇਤਰ ’ਚ ਖ਼ਾਲਸਾ ਕਾਲਜ ਦਾ ਇਤਿਹਾਸ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼ੇਰਾਨ ਵਿਸ਼ਵ ਕੱਪ ਮੁਕਾਬਲਿਆਂ ’ਚ ਹਿੱਸਾ ਲੈਣ ਤੋਂ ਬਾਅਦ 14 ਤੋਂ 20 ਮਾਰਚ ਨੂੰ ਮਲੇਸ਼ੀਆ ਵਿਖੇ ਹੋ ਰਹੀ ਵਿਸ਼ਵ-ਯੂਨੀਵਰਸਿਟੀ ਮੁਕਾਬਲਿਆਂ ’ਚ ਹਿੱਸਾ ਲੈਣ ਜਾ ਰਿਹਾ ਹੈ।ਉਨ੍ਹਾਂ ਵਿਸ਼ਵ-ਯੂਨੀਵਰਸਿਟੀ ਮੁਕਾਬਲਿਆਂ ’ਚ ਵੀ ਉਸ ਤੋਂ ਵੱਡੀਆਂ ਆਸਾਂ ਹਨ।
ਸਰੀਰਿਕ ਸਿੱਖਿਆ ਤੇ ਖੇਡ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਖਿਲ ਪਹਿਲਾਂ ਵੀ ਵੱਖ-ਵੱਖ ਰਾਸ਼ਟਰੀ ਮੁਕਾਬਲਿਆਂ ’ਚ ਬਹੁਤ ਵਧੀਆ ਪ੍ਰਦਰਸ਼ਨ ਕਰ ਚੁੱਕਾ ਹੈ।ਉਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਜੈਪੁਰ ਵਿਖੇ ਹੋਏ ਸਰਬ-ਭਾਰਤੀ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ’ਚ ਬੇਹਤਰੀਨ ਪ੍ਰਦਰਸ਼ਨ ਨਾਲ ਨਵੇਂ ਰਿਕਾਰਡ ਸਥਾਪਤ ਕਰਦਿਆਂ ਸੋਨ ਤਮਗ਼ੇ ਜਿੱਤੇ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media