Tuesday, July 7, 2026

ਪੰਜਾਬ ਭਰ ਦੇ ਪੈਨਸ਼ਰਾਂ ਵਲੋਂ ਸਾਂਝੀ ਰੈਲੀ 22 ਮਾਰਚ ਨੂੰ

ਸਮਰਾਲਾ, 12 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮੈਂਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਲੁਧਿਆਣਾ ਦੇ ਪੈਨਸ਼ਨਰਜ਼ ਭਵਨ ਵਿਖੇ ਹੋਈ ਮੀਟਿੰਗ ਵਿੱਚ ਚਾਰੇ ਕਨਵੀਨਰਾਂ ਮਹਿੰਦਰ ਸਿੰਘ ਪਰਵਾਨਾ, ਮਹਿੰਦਰ ਸਿੰਘ ਫਿਰੋਜ਼ਪੁਰ, ਕੇਵਲ ਸਿੰਘ ਕਪੂਰਥਲਾ ਅਤੇ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਮੰਡਲ ਹੇਠ ਮੀਟਿੰਗ ਹੋਈ।ਜਿਸ ਵਿੱਚ 22 ਮਾਰਚ ਨੂੰ 11.00 ਵਜੇ ਮੁਹਾਲੀ ਦੇ 6-ਫੇਜ਼ ਗੁਰਦੁਆਰਾ ਸਾਹਿਬ ਦੇ ਸਾਹਮਣੇ ਰੈਲੀ ਅਤੇ ਵਿਧਾਨ ਸਭਾ ਵੱਲ ਰੋਸ ਮਾਰਚ ਕਰਨ ਦਾ ਫੈਸਲਾ ਹੋਇਆ।
ਫਰੰਟ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਅਤੇ ਪਿਛਲੇ ਬਣਦੇ ਬਕਾਇਆ ਦਾ ਭੁਗਤਾਨ ਨਹੀਂ ਕੀਤਾ ਅਤੇ ਨਾ ਹੀ 6ਵੇਂ ਪੰਜਾਬ ਪੇਅ-ਕਮਿਸ਼ਨ ਤੋਂ ਰਿਪੋਰਟ ਲੈ ਕੇ ਇਸ ਨੂੰ ਪੰਜਾਬ ਸਰਕਾਰ ਨੇ ਲਾਗੂ ਕੀਤਾ ਨਾਂ ਹੀ ਗੱਲਬਾਤ ਲਈ ਮੀਟਿੰਗ ਸੱਦੀ ਗਈ ਤਾਂ ਜੋ ਭੱਖਦੀਆਂ ਮੰਗਾਂ ਦਾ ਨਿਪਟਾਰਾ ਹੋ ਸਕੇ। ਜਿਸ ਕਾਰਨ ਮਜਬੂਰੀ ਵੱਸ ਇਸ ਬੁਢਾਪੇ ਦੀ ਉਮਰੇ ਉਨਾਂ ਨੂੰ ਸੜਕਾਂ ਤੇ ਉਤਰਨਾ ਪੈ ਰਿਹਾ ਹੈ ਅਤੇ ਪੈਨਸ਼ਨਰਾਂ ਵਿੱਚ ਇਸ ਬੇਇਨਸਾਫੀ ਅਤੇ ਸਰਕਾਰ ਦੇ ਭੱਦੇ ਵਤੀਰੇ ਕਾਰਨ ਪੰਜਾਬ ਭਰ ਵਿੱਚ ਬੇਚੈਨੀ ਦੀ ਲਹਿਰ ਫੈਲੀ ਹੋਈ ਹੈ। ਉਨਾਂ ਕਿਹਾ ਕਿ 22 ਮਾਰਚ ਦੀ ਵਿਸ਼ਾਲ ਰੋਸ ਰੈਲੀ ਬਾਰੇ ਸਰਕਾਰ ਨੂੰ ਪਹਿਲਾਂ ਹੀ ਨੋਟਿਸ ਦਿੱਤਾ ਜਾ ਚੁੱਕਾ ਹੈ।ਰੈਲੀ ਉਪਰੰਤ 2.00 ਵਜੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਆਰੰਭਿਆ ਜਾਵੇਗਾ ਅਤੇ ਅਧਿਕਾਰੀਆਂ ਨੂੰ ਰੋਸ ਪੱਤਰ ਦਿੱਤਾ ਜਾਵੇਗਾ।ਕਿਸੇ ਅਣਸੁਖਾਵੀਂ ਘਟਨਾ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply