Sunday, March 15, 2026

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦਕਾ ਦੇਸ਼ ਨੂੰ ਨਸੀਬ ਹੋਈ ਅਜ਼ਾਦੀ – ਰਾਜਨਾਥ ਸਿੰਘ

ਕੇਂਦਰੀ ਗ੍ਰਹਿ ਮੰਤਰੀ ਨੇ ਜਲ੍ਹਿਆਂਵਾਲੇ ਬਾਗ `ਚ ਸ਼ਹੀਦ ਊਧਮ ਸਿੰਘ ਦੀ ਬੁੱਤ ਤੋਂ ਹਟਾਇਆ ਪਰਦਾ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੀ ਬੁੱਤ PPN1303201801ਤੋਂ ਪਰਦਾ ਹਟਾ ਕੇ ਲੋਕ ਅਰਪਿਤ ਕੀਤਾ ਅਤੇ ਸ਼ਹੀਦਾਂ ਦੇ ਸਮਾਰਕ ਦੇ ਜਾ ਕੇ  ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।ਅੰਤਰਰਾਸ਼ਟਰੀ ਸਰਬ ਕੰਬੋਜ ਸਮਾਜ ਵਲੋਂ ਕਰਵਾਏ ਗਏ ਸਮਾਗਮ ਨੂੰੰ ਸੰਬੋਧਨ ਕਰਦੇ ਰਾਜਨਾਥ ਸਿੰਘ ਨੇ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਦੇਸ਼ਵਾਸੀ ਦੇਸ਼ ਨੂੰ ਆਜਾਦ ਕਰਵਾਉਣ ਲਈ ਉਠ ਖੜੇ ਹੋਏ ਸਨ ਅਤੇ ਉਨ੍ਹਾਂ ਦੀ ਕੁਰਬਾਨੀ ਸਦਕਾ ਸਾਨੂੰ ਆਜ਼ਾਦੀ ਨਸੀਬ ਹੋਈ ਹੈ।ਉਨ੍ਹਾਂ ਇਹ ਬੁੱਤ ਲਗਾਉਣ ਦਾ ਉਦਮ ਕਰਨ ਲਈ ਕੰਬੋਜ਼ ਸਮਾਜ ਦਾ ਧੰਨਵਾਦ ਕੀਤਾ।
    ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਜਲ੍ਹਿਆਂਵਾਲੇ ਬਾਗ ਦੀ ਖੂਨੀ ਸਾਕੇ ਦੀ ਸ਼ਤਾਬਦੀ ਜੋ ਕਿ ਅਗਲੇ ਸਾਲ ਆ ਰਹੀ ਹੈ ਨੂੰ ਦੇਸ਼ ਭਰ ਵਿੱਚ ਮਨਾਇਆ ਜਾਵੇਗਾ।ਇਸ ਨੂੰ ਮੁੱਖ ਰੱਖ ਕੇ ਜਲ੍ਹਿਆਂਵਾਲੇ ਬਾਗ ਦਾ ਸੁੰਦਰੀ ਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਦੇਸ਼ ਭਰ ਵਿੱਚ ਜੋ ਮਹਾਨ ਸ਼ਹੀਦਾਂ/ ਸਖ਼ਸ਼ੀਅਤਾਂ ਦੇ ਬੁੱਤ ਤੋੜੇ ਜਾ ਰਹੇ ਹਨ ਉਹ ਬਹੁਤ ਮੰਦਭਾਗੀ ਹੈ ਅਤੇ ਅਜਿਹੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।PPN1303201802
    ਪੰਜਾਬ ਸਰਕਾਰ ਤਰਫੋ ਵਿਸ਼ੇਸ਼ ਤੌਰ ਤੇ ਪੁੱਜੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਇਸ ਮਹਾਨ ਕਾਰਜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਆਉਣਾ ਸੀ, ਪਰ ਕੈਬਨਿਟ ਦੀ ਮੀਟਿੰਗ ਕਾਰਨ ਉਹ ਨਹੀਂ ਆ ਸਕੇ ਅਤੇ ਸਰਕਾਰ ਦੀ ਤਰਫ਼ੋਂ ਮੈਨੂੰ ਭੇਜਿਆ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਨੂੰ ਆਉਣ ਵਾਲੀਆਂ ਪੀੜੀਆਂ ਦਾ ਰਾਹ ਦਸੇਰਾ ਬਣਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੇ ਨਾਂ `ਤੇ ਚੇਅਰ ਸਥਾਪਿਤ ਕਰਨ ਲਈ ਹਰ ਸੰਭਵ ਕੋਸ਼ਿਸ ਕੀਤੀ ਜਾਵੇਗੀ।
    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਸੰਦੇਸ਼ ਲੈ ਕੇ ਵਿਸ਼ੇਸ਼ ਤੌਰ ’ਤੇ ਪੁੱਜੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਹੀਦ ਨੂੰ ਸ਼ਰਧਾ ਭੇਟ ਕਰਦਿਆਂ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹਿਆ, ਜਿਸ ਵਿੱਚ ਮੁੱਖ ਮੰਤਰੀ ਨੇ ਸ਼ਹੀਦ ਦੀ ਕੁਰਬਾਨੀ ਨੂੰ ਚੇਤੇ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਸਦਾ ਦੇਸ਼ ਦੀ ਆਣ-ਸ਼ਾਨ ਲਈ ਵੱਧ ਕੁਰਬਾਨੀਆਂ ਕੀਤੀਆਂ ਅਤੇ ਸ਼ਹੀਦਾ ਦਾ ਇਹ ਬੁੱਤ ਆਉਣ ਵਾਲੀ ਪੀੜ੍ਹੀਆਂ ਲਈ ਮਾਰਗ ਦਰਸ਼ਕ ਬਣੇਗਾ।
    ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ, ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਹੰਸ ਰਾਜ ਜੋਸਨ ਅਤੇਸ੍ਰੀ ਦੌਲਤ ਰਾਜ ਚੌਧਰੀ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਕਰਮਦੇਵ ਰਾਜਮੰਤਰੀ ਹਰਿਆਣਾ, ਸਾਬਕਾ ਮੰਤਰੀ ਅਨਿਲ ਜੋਸ਼ੀ, ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀਕਾਂਤਾ ਚਾਵਲਾ, ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖੁਸ਼ਵੰਤ ਰਾਏ ਗੀਗਾ ਵੀ ਹਾਜ਼ਰ ਸਨ।
    ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਗਏ ਅਤੇ ਮੱਥਾ ਟੇਕਿਆ।ਸੂਚਨਾ ਦਫ਼ਤਰ ਵਿਖੇ ਐਸ.ਜੀ.ਪੀ.ਸੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਗ੍ਰਹਿ ਮੰਤਰੀ ਨੂੰ ਸਨਮਾਨਿਤ ਵੀ ਕੀਤਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply