Friday, September 25, 2026

ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਪੰਦਰਵਾੜੇ ਤਹਿਤ ਨਵਜੰਮਿਆਂ ਬੱਚੀਆਂ ਦੀਆਂ ਮਾਵਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹੇ ਵਿਚਲੇ ਮਰਦਾਂ ਅਤੇ ਔਰਤਾਂ ਦੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮਕਸਦ ਨਾਲ PPN1303201803ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਵਿਚ ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਪੰਦਰਵਾੜੇ ਦੌਰਾਨ ਅੱਜ ਜੱਚਾ-ਬੱਚਾ ਵਾਰਡ ਵਿਚ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਂਵਾਂ ਨੂੰ ਗਿਫਟ ਪੈਕ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਲਬਹਾਰ ਸਿੰਘ ਪ੍ਰੋਗਰਾਮ ਅਫ਼ਸਰ ਅਤੇ ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰ ਅਰਬਨ-2 ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਪੰਦਰਵਾੜੇ ਦੌਰਾਨ 21 ਨਵਜੰਮੀਆਂ ਬੱਚੀਆਂ ਦੀਆਂ ਮਾਵਾਂ ਨੂੰ ਗਿਫਟ ਪੈਕ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਪ੍ਰੋਗਰਾਮ ਅਫ਼ਸਰ ਨੇ ਕਿ ਕਿਹਾ ਕਿ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਸਮਾਜ ਦੀ ਜਿੰਮੇਵਾਰੀ ਹੈ ਅਤੇ ਲੋਕਾਂ ਨੂੰ ਇਸ ਪਵਿਤਰ ਕੰਮ ਲਈ ਅੱਗੇ ਆਉਣਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਹਸਪਤਾਲ ਦੇ ਸੁਪਰਵਾਈਜ਼ਰ ਅਤੇ ਨਰਸਿੰਗ ਸਟਾਫ ਵੀ ਮੌਜੂਦ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply