ਅੰਮ੍ਰਿਤਸਰ 13 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ
ਗੁਰਮਤਿ ਸਮਾਗਮ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ 14ਵੇਂ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ 14 ਮਾਰਚ ਨੂੰ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ, ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸਿੱਖਾਂ ਦੇ ਮਹਾਨ ਜਰਨੈਲ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਸਿੱਖ ਇਤਿਹਾਸ ਵਿਚ ਅਹਿਮ ਸਥਾਨ ਹੈ।ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਅਨੇਕਾਂ ਯੁੱਧਾਂ ਵਿਚ ਉਨ੍ਹਾਂ ਨੇ ਖਾਲਸਾ ਫੌਜਾਂ ਦੀ ਅਗਵਾਈ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਅੱਜ ਵੀ ਖਾਲਸਾ ਪੰਥ ਯਾਦ ਕਰਦਾ ਹੈ।
ਉਨ੍ਹਾਂ ਦਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਮੁੱਖ ਗ੍ਰੰਥੀ ਸੱਚਖੰਡ ਸਿੰਘ ਹਰਿਮੰਦਰ ਸਾਹਿਬ, ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸਿੱਖ ਕੌਮ ਦੀਆਂ ਧਾਰਮਿਕ ਸ਼ਖ਼ਸੀਅਤਾਂ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁੱਖੀ ਸਾਹਿਬਾਨ, ਸੰਤ ਮਹਾਂਪੁਰਖ, ਗੁਰੂ ਕੀਆਂ ਲਾਡਲੀਆਂ ਫੌਜਾਂ ਸਮੂਲੀਅਤ ਕਰਨਗੀਆਂ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਪੰਥ ਦੇ ਨਾਮਵਰ ਰਾਗੀ, ਢਾਡੀ, ਤੇ ਕਥਾਵਾਚਕ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਗੇ।ਇਸੇ ਤਰ੍ਹਾਂ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਆਪਣੇ ਵਡਮੁੱਲੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੀਆਂ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media