ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ
ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਗੁਲਦਸਤਾ ਭੇਟ ਕਰਕੇ ਸਵਾਗਤ ਉਨਾਂ ਦਾ ਸਵਾਗਤ ਕੀਤਾ।ਰਾਜਨਾਥ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਸ਼ਰਧਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਵਿਜੈ ਸੈਂਪਲਾ ਕੇਂਦਰੀ ਮੰਤਰੀ, ਸ਼ਵੇਤ ਮਲਿਕ ਮੈਂਬਰ ਪਾਰਲੀਮੈਂਟ ਵੀ ਉਨ੍ਹਾਂ ਦੇ ਨਾਲ ਸਨ।ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਉਪਰੰਤ ਕੇਂਦਰੀ ਗ੍ਰਹਿ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ।ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਉਨ੍ਹਾਂ ਨਾਲ ਆਏ ਹੋਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਨਮਾਨਿਤ ਕੀਤਾ।ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਰਾਜਨਾਥ ਸਿੰਘ ਨੇ ਵਿਜ਼ਟਰ ਬੁੱਕ ਵਿਚ ਲਿਖਿਆ ਕਿ ਉਹ ਅੱਜ ਬਹੁਤ ਖ਼ੁਸ਼ ਹਨ ਕਿਉਂਕਿ ਉਨਾਂ ਨੂੰ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ’ਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਮਿਲਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਰਜਿੰਦਰਮੋਹਨ ਸਿੰਘ ਛੀਨਾ, ਅਨਿਲ ਜੋਸ਼ੀ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਅਵਤਾਰ ਸਿੰਘ ਸੈਂਪਲਾ, ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸੁਖਬੀਰ ਸਿੰਘ, ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਹਰਿੰਦਰ ਸਿੰਘ ਰੋਮੀ, ਦਰਸ਼ਨ ਸਿੰਘ ਪੀ.ਏ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media