
ਅੰਮ੍ਰਿਤਸਰ, 5 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਵੱਲੋਂ ‘ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿਖਇਜਮ, ਬਹਾਦਰਗੜ੍ਹ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸੈਮੀਨਾਰ ਦੌਰਾਨ ਡਾਕਟਰ ਪਰਮਜੀਤ ਸਿੰਘ ਸਰੋਆ ਤੇ ਡਾਕਟਰ ਅਮਰਜੀਤ ਸਿੰਘ ਵੱਲੋਂ ਸੰਪਾਦਿਤ ਦੋ ਪੁਸਤਕਾਂ ‘ਲੰਗਰ ਤੇ ਦਸਵੰਧ ਸੰਸਥਾ ਦੇ ਸਮਾਜਿਕ ਸਰੋਕਾਰ’ ਅਤੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਬਾਣੀ ਬਿਓਰਾ ਤੇ ਅਦਬ ਸਤਿਕਾਰ’ ਲੋਕ ਅਰਪਣ ਕੀਤੀਆਂ ਗਈਆਂ। ਪੁਸਤਕਾਂ ਜਾਰੀ ਕਰਨ ਦੀ ਰਸਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਵਾਲੀਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’ ਅਤੇ ਪ੍ਰਸਿੱਧ ਵਿਦਵਾਨ ਡਾ. ਬਲਵੰਤ ਸਿੰਘ ਢਿੱਲੋਂ ਨੇ ਸਾਂਝੇ ਰੂਪ ਵਿਚ ਨਿਭਾਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਸਤਕਾਂ ਦੇ ਸੰਪਾਦਕ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਅਕੈਡਮਿਕ ਪੱਧਰ ਤੇ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਕਾਰਜਸ਼ੀਲ ਹੈ ਅਤੇ ਸੁਸਾਇਟੀ ਵੱਲੋਂ ਪਿਛਲੇ ਸਮੇਂ ਦੌਰਾਨ ਹੁਣ ਤੱਕ ਅੱਠ ਸੈਮੀਨਾਰ ਕਰਵਾਏ ਜਾ ਚੁੱਕੇ ਹਨ। ਉਨ੍ਹਾ ਅਨੁਸਾਰ ਸੁਸਾਇਟੀ ਵੱਲੋਂ ਹੁਣ ਤੱਕ ਕਰਵਾਏ ਗਏ ਸੈਮੀਨਾਰਾਂ ਵਿਚ ਪੜੇ ਗਏ ਪਰਚਿਆਂ ਨੂੰ ਕਿਤਾਬੀ ਰੂਪ ਵਿਚ ਪਾਠਕਾਂ ਤੱਕ ਪਹੁੰਚਾਉਣ ਲਈ ਉੱਦਮ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜਾਰੀ ਕੀਤੀਆਂ ਗਈਆਂ ਪੁਸਤਕਾਂ ਵੀ ਇਸੇ ਲੜੀ ਦਾ ਹੀ ਹਿੱਸਾ ਹਨ।
ਇਸ ਮੌਕੇ ਸ. ਨਿਰਮੈਲ ਸਿੰਘ ਜੌਲਾਂ ਕਲਾਂ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸ. ਸਵਿੰਦਰ ਸਿੰਘ ਸੱਭਰਵਾਲ, ਸ. ਕਰਨੈਲ ਸਿੰਘ ਮੱਤੇਵਾਲ, ਸੰਤ ਜਸਬੀਰ ਸਿੰਘ ਕਾਲਾਮਾਲਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਨਵਤੇਜ ਸਿੰਘ ਕਾਉਂਣੀ, ਸ. ਬਹਾਦਰ ਸਿੰਘ ਡਾਂਡੀਆਂ, ਸ. ਹਰਪਾਲ ਸਿੰਘ ਜੱਲਾ, ਸ. ਦਵਿੰਦਰ ਸਿੰਘ ਖਟੜਾ ਤੇ ਸ. ਭਰਪੂਰ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰੋ. ਕਰਮਜੀਤ ਸਿੰਘ ਸੰਗਰੂਰ, ਡਾ. ਗੁਰਵੀਰ ਸਿੰਘ, ਪ੍ਰਿੰ. ਸਵਰਨਜੀਤ ਸਿੰਘ, ਡਾ. ਕਰਮਜੀਤ ਸਿੰਘ, ਡਾ. ਚਮਕੌਰ ਸਿੰਘ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਚੇਅਰਮੈਨ, ਸ. ਜਸਪਾਲ ਸਿੰਘ, ਸ. ਅਮਰਜੀਤ ਸਿੰਘ, ਸ. ਰਣਜੀਤ ਸਿੰਘ ਤੇ ਸ. ਕਰਮ ਸਿੰਘ (ਸਾਰੇ ਮੈਨੇਜਰ), ਸ. ਸਿਮਰਜੀਤ ਸਿੰਘ ਸੰਪਾਦਕ ਗੁਰਮਤਿ ਪ੍ਰਕਾਸ਼, ਪ੍ਰਿੰਸੀਪਲ ਰਮਨਜੀਤ ਕੌਰ, ਸ. ਗੁਰਜੀਤ ਸਿੰਘ ਉਪਲੀ, ਸ. ਕਰਨੈਲ ਸਿੰਘ ਵਿਰਕ, ਸ. ਕੁਲਜੀਤ ਸਿੰਘ ਮੱਲੀ, ਸ.ਸੁਰਿੰਦਰ ਸਿੰਘ ਚੌਹਾਨ, ਸ.ਸੁਖਦਰਸ਼ਨ ਸਿੰਘ, ਜਥੇਦਾਰ ਬੂਟਾ ਸਿੰਘ ਸ਼ਾਦੀ ਪੁਰ, ਸੰਤ ਜਵਾਹਰ ਸਿੰਘ ਪਿੱਪਲੀਵਾਲੇ, ਸ. ਗੁਰਮੇਲ ਸਿੰਘ ਬੱਡੋਂ, ਸ.ਤੇਜਪਾਲ ਸਿੰਘ ਦਿੱਲੀ ਅਦਿ ਹਾਜ਼ਰ ਸਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media