ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਵਲੋਂ
ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫਤਾ ਸੰਬਧੀ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਲੋਕੋਮਾ ਦੇ ਸੰਬਧ ਵਿੱਚ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਸਹਾਇਕ ਸਿਵਲ ਸਰਜਨ ਪਠਾਨਕੋਟ-ਕਮ-ਜਿਲਾ੍ ਨੋਡਲ ਅਫਸਰ ਐਨ.ਪੀ.ਸੀ.ਬੀ ਡਾ.ਅਦਿੱਤੀ ਸਲਾਰੀਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਜਿਲਾ ਸਿਹਤ ਅਫਸਰ ਡਾ. ਤਰਸੇਮ ਸਿੰਘ, ਮੈਡੀਕਲ ਅਫਸਰ ਡਾ. ਐਮ.ਐਲ ਅੱਤਰੀ, ਅੱਖਾਂ ਦੇ ਮਾਹਿਰ ਡਾ. ਰਮੇਸ਼ ਡੋਗਰਾ, ਡਾ .ਪਿ੍ਰਅੰਕਾ, ਉਪਥੈਲਮਿਕ ਅਫਸਰ ਜਤਿੰਦਰ ਕਟੋਚ, ਸਰਬਜੀਤ, ਐਨ.ਪੀ.ਸੀ.ਬੀ ਕੰਪਿਉਟਰ ਅਪਰੇਟਰ ਮੈਡਮ ਮਨਜਿੰਦਰ ਕੋਰ, ਬੀ.ਈ.ਈ ਮੈਡਮ ਰਿੰਪੀ ਅਤੇ ਬੀ.ਸੀ.ਸੀ ਅਮਨਦੀਪ ਸਿੰਘ ਆਦਿ ਹਾਜ਼ਰ ਸਨ।
ਇਸ ਮੌਕੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਾ. ਅਦਿੱਤੀ ਸਲਾਰੀਆ ਨੇ ਕਿਹਾ ਕਿ ਵਿਸ਼ਵ ਗਲੋਕੋਮਾ ਹਫਤਾ ਅਧੀਨ 12 ਤੋਂ 18 ਮਾਰਚ 2018 ਤੱਕ ਪੰਜਾਬ ਦੇ ਸਾਰੇ ਜਿਲਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਾਲੇ ਮੋਤੀਏ ਦੇ ਮੁਫਤ ਚੈੱਕਅਪ ਕੈਂਪ ਲਗਾਏ ਗਏ ਹਨ।ਉਨਾਂ ਕਿਹਾ ਕਿ ਜੇਕਰ ਕੋਈ ਡਾਇਬਟੀਜ਼ (ਸ਼ੂਗਰ), ਹਾਈਪਰਟੈਂਸ਼ਨ (ਬਲੱਡ ਪ੍ਰੈਸ਼ਰ), ਅਲਰਜੀ ਦਮਾਂ ਜਾ ਚਮੜੀ ਰੋਗਾਂ ਤੋਂ ਪੀੜਤ ਹੋਵੇ ਜਾਂ ਸਟੀਰਾਇਡ ਦੀ ਵਰਤੋਂ ਕਰਦਾ ਹੋਵੇ ਤਾਂ ਗਲੋਕੋਮਾ ਤੋਂ ਪ੍ਰਭਾਵਿਤ ਹੋ ਸਕਦੇ ਹਨ।ਗਲੋਕੋਮਾ ਦਾ ਇਲਾਜ ਸਫਲ ਤਰੀਕੇ ਨਾਲ ਹੋ ਸਕਦਾ ਹੈ ਜੇਕਰ ਇਸ ਦਾ ਸਮੇਂ ਸਿਰ ਪਤਾ ਚੱਲ ਜਾਵੇ।ਉਨਾਂ ਦੱਸਿਆ ਕਿ ਗਲੋਕੋਮਾ ਪੀੜਤ ਮਰੀਜ਼ ਦਾ ਇਲਾਜ ਸਿਹਤ ਕੇਂਦਰਾਂ ਵਿੱਚ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਰਮੇਸ਼ ਡੋਗਰਾ ਨੇ ਕਾਲੇ ਮੋਤੀਏ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਆਸਾਧਾਰਣ ਸਿਰ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ ਜਾ ਦ੍ਰਿਸ਼ਟੀ ਦਾ ਸੀਮਤ ਹੋਣਾ ਆਦਿ ਗਲੋਕੋਮਾ ਦੇ ਮੁੱਖ ਲੱਛਣ ਹਨ।ਉਨਾਂ ਕਿਹਾ ਕਿ ਅਜਿਹੇ ਕਿਸੇ ਲੱਛਣ/ ਚਿੰਨ ਪ੍ਰਗਟ ਹੋਣ ਤੇ ਅੱਖਾਂ ਦੇ ਦਬਾਅ (ਪ੍ਰੈਸ਼ਰ) ਨੂੰ ਜ਼ਰੂਰ ਨੇੜਲੇ ਸਿਹਤ ਕੇਂਦਰ ਜਾਂ ਅੱਖਾਂ ਦੇ ਮਾਹਿਰ ਡਾਕਟਰ ਕੋਂਲੋ ਜ਼ਰੂਰ ਚੈਕ ਕਰਵਾਓ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media