ਨਵੀਂ ਦਿੱਲੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਅੱਜ ਸਾਬਕਾ ਦਿੱਲੀ ਕਮੇਟੀ ਮੈਂਬਰ ਸਮਰਦੀਪ ਸਿੰਘ ਸੰਨੀ ਦੀ
ਸਲਾਹ ’ਤੇ ਸ਼ਕੂਰ ਬਸਤੀ ਵਾਰਡ ਨੰਬਰ-8 ਦੀ ਟੀਮ ਦਾ ਐਲਾਨ ਕੀਤਾ ਗਿਆ।ਜਿਸ ਵਿੱਚ ਪਾਰਟੀ ਨਾਲ ਜੁੜੇ ਪੁਰਾਣੇ ਆਗੂਆਂ ਦੇ ਨਾਲ ਕੁੱਝ ਨਵੇਂ ਚਿਹਰੇ ਵੀ ਸ਼ਾਮਲ ਹਨ।ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਨਵੇਂ ਬਣੇ ਅਹੁੱਦੇਦਾਰਾਂ ਨੂੰ ਫੁੱਲਾਂ ਦੇ ਹਾਰ ਦੇ ਕੇ ਪਾਰਟੀ ਵੱਲੋਂ ਜਿੰਮੇਵਾਰੀ ਸੌਂਪੀ।ਇਸਤਰੀ ਅਕਾਲੀ ਦਲ ਦਿੱਲੀ ਸਟੇਟ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਅਤੇ ਸਰਪ੍ਰਸਤ ਬੀਬੀ ਨਰਿੰਦਰ ਕੌਰ ਨੇ ਇਸ ਮੌਕੇ ਟੈਗੋਰ ਗਾਰਡਨ ਦੀ ਬੀਬੀ ਹਰਵਿੰਦਰ ਕੌਰ ਭਾਟੀਆ ਅਤੇ ਬੀਬੀ ਰਜਿੰਦਰ ਕੌਰ ਨੂੰ ਵੀ ਇਸਤਰੀ ਅਕਾਲੀ ਦਲ ’ਚ ਜੀ ਆਇਆ ਕਿਹਾ।
ਇਸਦੇ ਨਾਲ ਹੀ ਜੀ.ਕੇ ਨੇ ਗੱਤਕਾ ਖੇਡਣ ਫਰਾਂਸ ਜਾ ਰਹੀ ਟੀਮ ਦੇ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ।ਜੀ.ਕੇ ਨੇ ਕਿਹਾ ਕਿ ਅਕਾਲੀ ਦਲ ਨਾਲ ਲਗਾਤਾਰ ਸਮਾਜ ਨਾਲ ਜੁੜੇ ਹੋਏ ਲੋਕ ਜੁੜ ਰਹੇ ਹਨ।ਜਿਸ ਕਰਕੇ ਜਮੀਨੀ ਪੱਧਰ ’ਤੇ ਅਕਾਲੀ ਦਲ ਮਜਬੂਤ ਹੋ ਰਿਹਾ ਹੈ।ਨਵੇਂ ਬਣੇ ਅਹੁੱਦੇਦਾਰਾਂ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਕਾਰਜ ਕਰਨ ਦਾ ਸੱਦਾ ਦਿੰਦੇ ਹੋਏ ਉਨਾਂ ਨੇ ਪਾਰਟੀ ਕਾਰਕੁਨਾਂ ਨੂੰ ਕਮੇਟੀ ਵੱਲੋਂ ਕੀਤੇ ਜਾ ਰਹੇ ਉਸਾਰੂ ਕਾਰਜਾਂ ਨੂੰ ਸੰਗਤਾਂ ਤਕ ਪਹੁੰਚਾਉਣ ਦੀ ਅਪੀਲ ਕੀਤੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media