Saturday, April 18, 2026

ਜ਼ਿਲ੍ਹਾ ਅਤੇ ਸ਼ੈਸਨ ਜੱਜ ਪਠਾਨਕੋਟ ਵਲੋਂ ਸਬ-ਜੇਲ੍ਹ ਦਾ ਦੌਰਾ

ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ PPN1403201818ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।
        ਇਸ ਮੌਕੇ ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਸਬ-ਜੇਲ੍ਹ ਵਿਖੇ ਬੰਦ ਕੈਦੀਆਂ ਤੇ ਹਵਾਲਾਤੀਆਂ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਜੇਲ੍ਹ ਦਾ ਨਿਰੀਖਣ ਕੀਤਾ ਗਿਆ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply