Wednesday, August 5, 2026

ਅਕਾਲੀ ਬਾਬਾ ਫੂਲਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਕਰਵਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚੱਲਦਾ ਵਹੀਰ 96ਵੇਂ ਕਰੋੜੀ ਦੇ ਸਾਬਕਾ ਮੁਖੀ ਅਤੇ ਸ੍ਰੀ ਅਕਾਲ PPN1503201805ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨਿਹੰਗ ਦੀ 195ਵੀਂ ਬਰਸੀ ਗੁਰਦੁਆਰਾ ਸਾਹਿਬ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਈ ਗਈ।ਇਸ ਸਮੇਂ ਆਯੋਜਤ ਕੀਤੇ ਗਏ ਧਾਰਮਿਕ ਸਮਾਗਮ ਦੌਰਾਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।
    ਇਸ ਮੌਕੇ ਗਿਆਨੀ ਭਗਵਾਨ ਸਿੰਘ ਜੌਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੌਮ ਦੇ ਮਹਾਨ ਜੱਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 2023 ਵਿਚ ਸ਼ਹੀਦੀ ਸ਼ਤਾਬਦੀ ਆ ਰਹੀ ਹੈ, ਜੋ ਸਮੁੱਚੀ ਸਿੱਖ ਕੌਮ ਨੂੰ ਇੱਕਜੁਟ ਹੋ ਕੇ ਮਨਾਉਣੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਕਾਲੀ ਜੀ ਦੀਆਂ ਸੇਵਾਵਾਂ ਸਿੱਖ ਪੰਥ ਲਈ ਰਾਹ-ਦਸੇਰਾ ਹਨ।ਉਨ੍ਹਾਂ ਕਿਹਾ ਕਿ ਅਕਾਲੀ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆਪਣੀ ਬਣਦੀ ਜ਼ਿੰਮੇਵਾਰੀ ਜ਼ਰੂਰ ਨਿਭਾਏਗੀ।ਬੇਦੀ ਨੇ ਕਿਹਾ ਕਿ ਬੁੱਢਾ ਦਲ ਵੱਲੋਂ ਆਪਣੇ ਮੁਖੀ ਜਥੇਦਾਰਾਂ ਦੇ ਦਿਹਾੜੇ ਮਨਾਉਣਾ, ਕੌਮੀ ਦ੍ਰਿਸ਼ਟੀਕੋਣ ਤੋਂ ਵੱਡੀ ਮਹੱਤਤਾ ਰੱਖਦਾ ਹੈ।ਸਮਾਗਮ ਦੌਰਾਨ ਬਾਬਾ ਤਰਸੇਮ ਸਿੰਘ, ਬਾਬਾ ਵੱਸਣ ਸਿੰਘ ਤੇ ਬਾਬਾ ਇੰਦਰ ਸਿੰਘ ਨੇ ਅਕਾਲੀ ਫੂਲਾ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਉਨ੍ਹਾਂ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ।
    ਇਸ ਸਮਾਗਮ ਵਿਚ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਸਿਹਤ ਠੀਕ ਨਾ ਹੋਣ ਕਾਰਨ ਪਹੁੰਚ ਨਹੀਂ ਸਕੇ।ਹੈਡ ਕੁਆਟਰ ਬੁੱਢਾ ਦਲ, ਦਮਦਮਾ ਸਾਹਿਬ ਦੇ ਮੁਖੀ ਬਾਬਾ ਜੱਸਾ ਸਿੰਘ ਨੇ ਸਮੁੱਚੀ ਪ੍ਰਬੰਧਾਂ ਦੀ ਜ਼ਿੰਮੇਵਾਰੀ ਪੂਰਨ ਸ਼ਰਧਾ ਸਹਿਤ ਨਿਭਾਈ।ਇਸ ਮੌਕੇ ਵੱਖ-ਵੱਖ ਨਿਹੰਗ ਦਲਾਂ ਸਮੇਤ ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਵਾਲੇ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਨ, ਗਿਆਨੀ ਭਗਤ ਸਿੰਘ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਮੇਜਰ ਸਿੰਘ ਸੋਢੀ ਲੁਧਿਆਣੇ ਵਾਲੇ, ਗੱਤਕਾ ਮਾਸਟਰ ਸੁਖਪ੍ਰੀਤ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply