Monday, November 23, 2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਵੰਡੇ ਬੂਟੇ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ PPN1503201807ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਲਈ ਜਿਥੇ ਸਕੂਲ ਵਿੱਚ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਗਏ, ਉਥੇ ਸਕੂਲ ਸਟਾਫ਼ ਨੂੰ ਆਪਣੇ ਆਲੇ ਦੂਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਵੰਡੇ ਗਏ।ਸਕੂਲ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਇਸ ਮੌਕੇ ਕਿਹਾ ਕਿ ਵਾਤਾਵਰਣ ਦੀ ਅਸ਼ੁੱਧਤਾ, ਘਟ ਰਹੀ ਹਰਿਆਲੀ ਅਤੇ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਲਈ ਅੱਜ ਦਾ ਇਹ ਉਪਰਾਲਾ ਕੀਤਾ ਗਿਆ ਹੈ।ਉਨਾਂ ਨੇ ਸਕੂਲ ਸਟਾਫ਼ ਨੂੰ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ।ਇਸ ਸਮੇਂ ਸਕੂਲ ਦੇ ਸਾਰੇ ਸਟਾਫ਼ ਨੇ ਆਪਣੇ ਆਲੇ-ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਹਰ ਸੰਭਵ ਯਤਨ ਕਰਨ ਦਾ ਹਲਫ ਵੀ ਲਿਆ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply