ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਧੀਆਂ ਨੂੰ ਕੁੱਖ ਵਿਚ ਨਾ ਮਾਰਨ ਅਤੇ ਉਨਾਂ ਨੂੰ ਪੜਾਉਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੇ ਮਕਸਦ
ਨਾਲ ਅੱਜ ਜਿਲਾ ਪ੍ਰਸ਼ਾਸਨ ਨੇ ਨੌਜਵਾਨ ਲੜਕੀਆਂ ਨੂੰ ਨਾਲ ਲੈ ਕੇ ਬੀ.ਬੀ.ਕੇ ਡੀ ਏ ਵੀ ਕਾਲਜ ਤੋਂ ਜਾਗਰੂਕਤਾ ਰੈਲੀ ਕੱਢੀ। ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਇਸ ਮੌਕੇ ਰੈਲੀ ਨੂੰ ਕਾਲਜ ਤੋਂ ਰਵਾਨਾ ਕੀਤਾ ਅਤੇ ਆਪ ਰੈਲੀ ਦੀ ਅਗਵਾਈ ਵੀ ਕੀਤੀ।ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਪਰਵਿੰਦਰ ਕੌਰ ਸਹਾਇਕ ਕਮਿਸ਼ਨਰ ਪੁਲਿਸ, ਐਸ.ਡੀ.ਐਮ ਨਿਤੀਸ਼ ਸਿੰਗਲਾ, ਸ਼ਿਵਰਾਜ ਸਿੰਘ ਬੱਲ ਤੇ ਖੁਸ਼ਦਿਲ ਸਿੰਘ ਪੀ.ਸੀ.ਐਸ, ਡਾ. ਸੁਖਪਾਲ ਸਿੰਘ, ਜਿਲ੍ਹਾ ਖੇਡ ਅਧਿਕਾਰੀ ਗੁਰਲਾਲ ਸਿੰਘ, ਪ੍ਰੋ. ਸੰਦੀਪ ਜੋਸ਼ੀ ਜਿਲ੍ਹਾ ਪ੍ਰੋਗਰਾਮ ਅਫਸਰ ਗੁਲਬਹਾਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਲੜਕੀਆਂ ਨੇ ਧੀਆਂ ਨੂੰ ਬਚਾਉਣ ਅਤੇ ਪੜਾਉਣ ਦੇ ਬੈਨਰ ਹੱਥਾਂ ਵਿਚ ਫੜੇ ਹੋਏ ਸਨ।ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਬੜੀ ਸ਼ਰਮ ਵਾਲੀ ਗੱਲ ਹੈ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ ਵੀ ਸਾਨੂੰ ਧੀਆਂ ਨੂੰ ਬਚਾਉਣ ਤੇ ਪੜਾਉਣ ਦਾ ਹੋਕਾ ਦੇਣਾ ਪੈ ਰਿਹਾ ਹੈ।ਉਨਾਂ ਕਿਹਾ ਕਿ ਜਿਲੇ ਵਿਚ ਇਕ ਮਾਰਚ ਤੋਂ 15 ਮਾਰਚ ਤੱਕ ਵਿੱਢੀ ਮੁਹਿੰਮ ਤਹਿਤ ਸਾਡੀ ਕੋਸ਼ਿਸ਼ ਹੈ ਕਿ ਅਸੀਂ ਘਰ-ਘਰ ਇਹ ਸੰਦੇਸ਼ ਦੇ ਕੇ ਸਮਾਜ ਨੂੰ ਹਲੂਣਾ ਦਈਏ।ਰਵਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅੱਜ ਤੋਂ ਕਰੀਬ 550 ਸਾਲ ਪਹਿਲਾਂ ਔਰਤ ਨੂੰ ਮਰਦ ਦੇ ਬਰਾਬਰ ਦਰਜਾ ਦੇ ਗਏ ਹਨ, ਪਰ ਸਮਾਜ ਨੇ ਅਜੇ ਤੱਕ ਵੀ ਔਰਤ ਨੂੰ ਮਰਦ ਦੇ ਬਰਾਬਰ ਨਹੀਂ ਸਮਝਿਆ, ਜਿਸ ਦੇ ਗੰਭੀਰ ਨਤੀਜੇ ਨਿਕਲ ਰਹੇ ਹਨ।ਉਨਾਂ ਕਿਹਾ ਜਿੰਨਾ ਚਿਰ ਘਰ ਦੀ ਔਰਤ ਪੜ੍ਹਦੀ ਨਹੀਂ, ਉਨਾ ਚਿਰ ਘਰ ਤੇ ਪਰਿਵਾਰ ਤਰੱਕੀ ਨਹੀਂ ਕਰ ਸਕਦਾ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media