ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪੜੇ ਲਿਖੇ ਬੇਰੋਜਗਾਰ ਵਿਅਕਤੀਆਂ ਨੂੰ ਸਵੈ ਰੋਜਗਾਰ ਅਧੀਨ ਡੇਅਰੀ ਕਿੱਤੇ ਲਈ ਤਿਆਰ ਕਰਨ ਵਾਸਤੇ 15 ਦਿਨਾਂ ਡੇਅਰੀ ਸਿਖਲ਼ਾਈ ਕੋਰਸ ਅੰਮ੍ਰਿਤਸਰ ਵਿਚ ਸ਼ੁਰੂ ਕੀਤਾ ਜਾ ਰਿਹਾ ਹੈ।ਜਿਸ ਵਿੱਚ ਕੋਈ ਲੜਕਾ ਜਾਂ ਲੜਕੀ ਜਿਸਦੀ ਉਮਰ ਘੱਟੋ ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਪੰਜਵੀ ਪਾਸ ਹੋਵੇ, ਬੇਰੋਜਗਾਰ ਹੋਵੇ ਅਤੇ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ, ਇਸ ਟ੍ਰੇਨਿੰਗ ਕੋਰਸ ਵਿੱਚ ਭਾਗ ਲੈ ਸਕਦਾ ਹੈ।ਇਹ ਜਾਣਕਾਰੀ ਦਿੰਦੇ ਡਿਪਟੀ ਡਾਇਰੈਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ, ਜਿਲ੍ਹਾ ਅੰਮ੍ਰਿਤਸਰ ਵਿਖੇ 19 ਮਾਰਚ ਨੂੰ ਚਲਾਇਆ ਜਾਵੇਗਾ।ਉਨਾਂ ਦੱਸਿਆ ਕਿ ਡੇਅਰੀ ਫਾਰਮਿੰਗ ਦੀ ਸਿਖਲਾਈ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵੀ 19 ਮਾਰਚ ਰੱਖੀ ਗਈ ਹੈ।ਉਨਾਂ ਚਾਹਵਾਨ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਜਿਲ੍ਹਾ ਅੰਮ੍ਰਿਤਸਰ ਵਿਖੇ ਆਪਣੇ ਨਾਲ ਪੰਜਵੀ ਜਾਂ ਅੱਠਵੀ ਜਾਂ ਦਸਵੀ ਜਿਹੜਾ ਵੀ ਸਰਟੀਫਿਕੇਟ, ਅਧਾਰ ਕਾਰਡ, ਰਿਹਾਇਸ਼ੀ ਸਬੂਤ ਅਤੇ ਇੱਕ ਪਾਸਪੋਰਟ ਸਾਈਜ ਫੋਟੋ ਲੈ ਕੇ ਆਉਣ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …