ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਆਈ.ਐਚ.ਏ ਫਾਊਂਡੇਸ਼ਨ ਅਤੇ
ਅਰਥ ਡੇਅ ਨੈਟਵਰਕ ਭਾਰਤ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਇਕ ਮੰਗ-ਪੱਤਰ ਸੌਂਪਿਆ, ਜਿਸ ਵਿਚ ਪਲਾਸਟਿਕ ਤੋਂ ਪੈਦਾ ਹੋ ਰਹੇ ਪ੍ਰਦੂਸ਼ਣ ਦੇ ਖ਼ਾਤਮੇ ਲਈ ਸ਼੍ਰੋਮਣੀ ਕਮੇਟੀ ਨੂੰ ਅਗਵਾਈ ਕਰਨ ਦੀ ਅਪੀਲ ਕੀਤੀ ਗਈ ਹੈ।ਆਈ.ਐਚ.ਏ ਫਾਊਂਡੇਸ਼ਨ ਦੇ ਬਾਨੀ ਸਕੱਤਰ ਅਤੇ ਚੇਅਰਮੈਨ ਸਤਨਾਮ ਸਿੰਘ ਆਹਲੂਵਾਲੀਆ ਅਤੇ ਅਰਥ ਡੇ ਨੈਟਵਰਕ ਭਾਰਤ ਦੀ ਰਿਜ਼ਨਲ ਡਾਇਰੈਕਟਰ ਕਰੂਨਾ ਏ. ਸਿੰਘ ਨੇ ਡਾ. ਰੂਪ ਸਿੰਘ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਵਰਤਮਾਨ ਸਮੇਂ ਵਿਚ ਪ੍ਰਦੂਸ਼ਣ ਦੀ ਸਮੱਸਿਆ ਇਕ ਵਿਕਰਾਲ ਸਮੱਸਿਆ ਦੇ ਰੂਪ ਵਿਚ ਸਾਹਮਣੇ ਹੈ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ ਬੇਹੱਦ ਖ਼ਤਰਨਾਕ ਹੈ।
ਡਾ. ਰੂਪ ਸਿੰਘ ਨੇ ਕਿਹਾ ਕਿ ਪ੍ਰਦੂਸ਼ਣ ਦੇ ਖ਼ਾਤਮੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਸੰਗਤਾਂ ਨੂੰ ਪ੍ਰੇਰਣਾ ਕੀਤੀ ਜਾਂਦੀ ਹੈ ਅਤੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਹਰ ਸਾਲ ਵਾਤਾਵਰਣ ਦਿਵਸ ਵਜੋਂ ਮਨਾਉਣਾ ਵੀ ਇਸੇ ਕੜੀ ਦਾ ਹੀ ਇੱਕ ਹਿੱਸਾ ਹੈ।ਉਨ੍ਹਾਂ ਆਈ.ਐਚ.ਏ ਫਾਊਂਡੇਸ਼ਨ ਅਤੇ ਅਰਥ ਡੇਅ ਨੈਟਵਰਕ ਭਾਰਤ ਦੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।ਸਤਨਾਮ ਸਿੰਘ ਆਹਲੂਵਾਲੀਆ ਅਤੇ ਕਾਰੂਨਾ ਏ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media