ਧੂਰੀ, 16 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੀ.ਐਸ.ਈ.ਬੀ ਜੁਆਇੰਟ ਫੋਰਮ ਪੰਜਾਬ ਦੇ ਸੱਦੇ `ਤੇ ਮੰਡਲ ਦਫਤਰ ਧੂਰੀ ਅੱਗੇ ਮੁਲਾਜ਼ਮ ਮੰਗਾਂ ਨੂੰ ਮੰਨ ਕੇ
ਲਾਗੂ ਨਾ ਕਰਨ ਦੇ ਰੋਸ ਵਜੋਂ ਅਰਥੀ ਸਾੜ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਾਥੀ ਜੋਗਾ ਸਿੰਘ ਲਾਂਗੜੀਆਂ, ਜਸਪਾਲ ਸਿੰਘ ਖੁਰਮੀ, ਸਾਥੀ ਕੇਹਰ ਸਿੰਘ, ਸਾਥੀ ਰਣਜੀਤ ਸਿੰਘ ਅਤੇ ਸਾਥੀ ਸੁਖਦੇਵ ਸਿੰਘ ਪੈਨਸ਼ਨਰ ਆਗੂਆਂ ਨੇ ਕੀਤੀ।ਰੈਲੀ ਵਿੱਚ ਅਮਰਜੀਤ ਸਿੰਘ ਅਮਨ, ਹਰਦੇਵ ਸਿੰਘ, ਇੰਦਰਜੀਤ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ ਬੇਨੜਾ, ਸਵਰਨ ਸਿੰਘ ਧੂਰਾ, ਮੁਖਤਿਆਰ ਸਿੰਘ, ਸੁਖਦੇਵ ਸਿੰਘ, ਮੁਰਾਰੀ ਲਾਲ, ਰਾਜ ਕੁਮਾਰ ਰੰਗੀਆਂ, ਬਲਜੀਤ ਦਾਸ, ਅਮਰਜੀਤ ਸਿੰਘ, ਕਰਨੈਲ ਸਿੰਘ, ਬਲਵੰਤ ਸਿੰਘ, ਜੋਗਿੰਦਰ ਸਿੰਘ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨੂੰ ਜੁਆਇੰਟ ਫੋਰਮ ਨਾਲ ਗੱਲਬਾਤ ਕਰਕੇ ਮੰਗਾਂ ਲਾਗੂ ਕਰਨ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਐਮ.ਐਲ.ਏ/ ਮੰਤਰੀਆਂ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਜਾਣਗੇ।ਇੰਪਲਾਈਜ਼ ਫੈਡਰੇਸ਼ਨ ਦੇ ਆਗੂਆਂ ਦੀਆਂ ਨਜ਼ਾਇਜ਼ ਕੀਤੀਆਂ ਬਦਲੀਆਂ ਅਤੇ ਬਠਿੰਡਾ ਥਰਮਲ ਪਲਾਂਟ ਦੇ ਸੰਘਰਸ਼ ਕਰ ਰਹੇ ਕਾਮਿਆਂ ਨੂੰ ਧਰਨੇ ਦੌਰਾਨ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਧਮਕੀਆਂ ਦੇਣ ਦੀ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਬੰਦ ਕੀਤੇ ਗਏ ਸਰਕਾਰੀ ਥਰਮਲ ਪਲਾਂਟ ਮੁੜ ਚਾਲੂ ਕੀਤੇ ਜਾਣ। 1 ਅਪ੍ਰੈਲ ਤੋਂ 10 ਅਪ੍ਰੈਲ ਤੱਕ ਸੰਪਰਕ ਮੁਹਿੰਮ ਚਲਾਈ ਜਾਵੇਗੀ ਅਤੇ 11 ਅਪ੍ਰੈਲ ਨੂੰ ਹੜਤਾਲ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media