ਧੂਰੀ, 16 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਬਾਦਸ਼ਾਹਪੁਰ ਦੇ ਰਹਿਣ ਵਾਲੇ ਕਰਜ਼ੇ ਦੀ ਚਪੇਟ ਵਿੱਚ ਆਏ ਕਿਸਾਨ ਅਮਰੀਕ ਸਿੰਘ ਵੱਲੋਂ ਬੀਤੇ
ਦਿਨੀਂ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕ ਦੇ ਪਰਿਵਾਰ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮ੍ਰਿਤਕ ਅਮਰੀਕ ਸਿੰਘ (52) ਪੁੱਤਰ ਬਿੱਕਰ ਸਿੰਘ ਵਾਸੀ ਬਾਦਸ਼ਾਹਪੁਰ ਨੇ ਸਵੇਰੇ ਕਰੀਬ 10 ਕੁ ਵਜੇ ਪਿੰਡ ਦੇ ਨਜ਼ਦੀਕ ਰੇਲਵੇ ਲਾਈਨਾਂ `ਤੇ ਅੰਬਾਲਾ ਕੈਂਟ ਤੋਂ ਸ਼੍ਰੀ ਗੰਗਾਨਗਰ ਜਾਣ ਵਾਲੀ ਪੈਸੇਂਜਰ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ।ਪਰਿਵਾਰ ਦੇ ਦੱਸਣ ਮੁਤਾਬਿਕ ਮ੍ਰਿਤਕ ਨੇ ਪਹਿਲਾਂ ਆਪਣੇ ਲੜਕੇ ਅਤੇ ਲੜਕੀ ਦੇ ਵਿਆਹ ਮੌਕੇ ਜ਼ਮੀਨ ਵੇਚੀ ਸੀ ਜਿਸ ਤੋਂ ਬਾਅਦ ਹੁਣ ਉਸ ਪਾਸ ਕਰੀਬ 26 ਵਿੱਘੇ ਜ਼ਮੀਨ ਹੀ ਰਹਿ ਗਈ ਸੀ।ਮ੍ਰਿਤਕ ਅਮਰੀਕ ਸਿੰਘ ਦੇ ਸਿਰ ਆੜ੍ਹਤੀਏ ਅਤੇ ਬੈਂਕਾਂ ਦਾ ਕਰੀਬ 20 ਲੱਖ ਰੁਪਏ ਦਾ ਕਰਜ਼ਾ ਚੜਿਆ ਹੋਇਆ ਸੀ।ਜੀ.ਆਰ.ਪੀ ਪੁਲਿਸ ਵਲੋਂ ਮ੍ਰਿਤਕ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ `ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media