ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਪੰਥਕ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਨਜ਼ਦੀਕੀ ਰਿਸ਼ਤੇਦਾਰ ਪੱਤਰਕਾਰ ਵਿਜੈਪਾਲ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੋਂ ਪੱਤਰਕਾਰ ਵਿਜੈਪਾਲ ਸਿੰਘ ਸਮਾਜ ਦੇ ਮਸਲਿਆਂ ਨੂੰ ਆਪਣੀਆਂ ਲਿਖਤਾਂ ਰਾਹੀਂ ਬੇਬਾਕੀ ਨਾਲ ਚੁੱਕਦੇ ਰਹੇ।ਉਨ੍ਹਾਂ ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਵਿਜੈਪਾਲ ਸਿੰਘ ਦੇ ਚਲਾਣੇ ਨੂੰ ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਵੱਡਾ ਘਾਟਾ ਦੱਸਿਆ।ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਤੇ ਬਿਜੈ ਸਿੰਘ ਨੇ ਵੀ ਪੱਤਰਕਾਰ ਦੇ ਅਕਾਲ ਚਲਾਣੇ ’ਤੇ ਬਾਬਾ ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media