ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਮਈ 2018 ਤੱਕ ਲਾਗੂ ਰਹੇਗਾ।
ਇਸੇ ਤਰਾਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕ ਰਹੇ ਹਨ।ਇਹ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਵੀ ਕਈ ਹਾਨੀਕਾਰਕ ਨਸ਼ੇ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ।ਇਸ ਦੇ ਨਾਲ-ਨਾਲ ਇਹ ਬਾਰ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ।ਆਪਣੇ ਹੁਕਮਾਂ ਵਿਚ ਉਨਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।ਧਾਰਾ 144 ਅਧੀਨ ਜਾਰੀ ਕੀਤੇ ਗਏ।ਇਹ ਹੁਕਮ 8 ਮਈ 2018 ਤੱਕ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ ਅੰਮਿ੍ਰਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨ੍ਹਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ।ਇਸ ਲਈ ਜ਼ਿਲ੍ਹਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਮਈ 2018 ਤੱਕ ਲਾਗੂ ਰਹੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …